28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਰੱਤੇਵਾਲ ਵਿਖੇ 33 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਕਾਠਗੜ੍ਹ, 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ, ਖੇਡ ਸਹੂਲਤਾਂ ਦਾ ਪਸਾਰ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ 33 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਰਸਮੀ ਤੌਰ ’ਤੇ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਕਾਠਗੜ੍ਹ, 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ, ਖੇਡ ਸਹੂਲਤਾਂ ਦਾ ਪਸਾਰ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ 33 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਰਸਮੀ ਤੌਰ ’ਤੇ ਰੱਖਿਆ ਗਿਆ। ਇਸ ਸ਼ੁੱਭ ਅਵਸਰ ’ਤੇ ਪਿੰਡ ਦੀ ਗ੍ਰਾਮ ਪੰਚਾਇਤ, ‘ਆਪ’ ਵਰਕਰ, ਇਲਾਕੇ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨੌਜਵਾਨਾਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨਾ, ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਚੌਰ ਹਲਕੇ ਵਿੱਚ ਕੁੱਲ 35 ਖੇਡ ਸਟੇਡੀਅਮ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹਨਾਂ ਵਿੱਚੋਂ ਕਈ ਖੇਡ ਮੈਦਾਨ ਮੁਕੰਮਲ ਹੋ ਕੇ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ ਥਾਵਾਂ ’ਤੇ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਪਿੰਡ ਰੱਤੇਵਾਲ ਦੇ ਖੇਡ ਮੈਦਾਨ ’ਤੇ 33.90 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਸਾਰੀ ਦੇ ਕੰਮ ਵਿੱਚ ਉੱਚ ਮਿਆਰੀ ਗੁਣਵੱਤਾ ਦੇ ਮਾਪਦੰਡਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਬਿਹਤਰ ਖੇਡ ਸਹੂਲਤਾਂ ਮਿਲਣਗੀਆਂ। ਪਿੰਡ ਰੱਤੇਵਾਲ ਵਿੱਚ ਬਣਨ ਵਾਲਾ ਇਹ ਆਧੁਨਿਕ ਖੇਡ ਮੈਦਾਨ ਖੇਤਰ ਦੇ ਉੱਭਰਦੇ ਖਿਡਾਰੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣਾਏਗਾ। ਖੇਡ ਮੈਦਾਨ ਦਾ ਨੀਂਹ ਪੱਥਰ ਰੱਖੇ ਜਾਣ ‘ਤੇ ਪਿੰਡ ਦੇ ਸਰਪੰਚ, ਪੰਚਾਂ ਅਤੇ ਸਮੂਹ ਨਗਰ ਨਿਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਿੰਡ ਵਾਸੀਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐੱਚ.ਆਰ.ਇਲੈਕਟ੍ਰਾਨਿਕਸ ਪਲਾਜ਼ਾ ਬੰਗਾ-ਫਗਵਾੜਾ ਦੀ ਦੀਵਾਲੀ ਖੁੱਲ੍ਹੇ ਗੱਫੇ ਆਫ਼ਰ ਨੂੰ ਗਾਹਕਾਂ ਵਲੋਂ ਭਰਵਾਂ ਹੁੰਗਾਰਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਸੰਧਵਾਂ ’ਚ ਧੂਮਧਾਮ ਨਾਲ ਮਨਾਇਆ
Ad Position 24