28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਜਵਿੰਦਰ ਕੰਗਰੌੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਬੰਗਾ ਹਲਕੇ ਅੰਦਰ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ -ਅੰਮ੍ਰਿਤਪਾਲ ਭੌਂਸਲੇ

ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 28-10-2026
ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ ਵਿਭਾਗ ਵਲੋਂ ਪੰਜਾਬ ਕਮੇਟੀ ਦੇ ਓ.ਬੀ.ਸੀ ਵਿਭਾਗ ਦੇ ਚੇਅਰਮੈਨ ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ ਵੱਲੋਂ ਸ. ਰਾਜਵਿੰਦਰ ਸਿੰਘ ਕੰਗਰੌੜ ਨੂੰ ਓ.ਬੀ.ਸੀ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਬਣਾਏ ਜਾਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ. ਆਈ. ਆਰ ਦੇ ਇੰਚਾਰਜ ਅੰਮ੍ਰਿਤਪਾਲ ਭੌਂਸਲੇ ਨੇ ਸ. ਰਾਜਵਿੰਦਰ ਸਿੰਘ ਕੰਗਰੌੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਬੰਗਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕੇਂਦਰੀ ਤੇ ਸਟੇਟ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਕ ਮਿਹਨਤੀ ਨੌਜਵਾਨ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੱਛੜੇ ਵਰਗਾਂ ਦੇ ਹਿੱਤ ਕਾਂਗਰਸ ਵਿੱਚ ਸੁਰੱਖਿਅਤ ਹਨ ਅਤੇ ਆਉਣ ਵਾਲਾ ਸਮਾਂ ਪੰਜਾਬ ਅੰਦਰ ਕਾਂਗਰਸ ਪਾਰਟੀ ਦਾ ਹੈ। ਕਾਂਗਰਸ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਵਾਲੀ ਸਰਕਾਰ ਨੂੰ ਚਲਦਾ ਕਰਕੇ ਪੰਜਾਬ ਦੇ ਲੋਕਾਂ ਦੇ ਭਲੇ ਵਾਲੀ ਸਰਕਾਰ ਸਥਾਪਤ ਕਰੇਗੀ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਪਰਾਲੇ ਕਰੇਗੀ। ਭੌਂਸਲੇ ਨੇ ਅੱਗੇ ਕਿਹਾ ਕਿ ਇਸ ਵਾਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨੋਂ ਸੀਟਾਂ ’ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਔੜ ਵਿਖੇ ਲੱਧੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 15 ਨੂੰ - ਤਿਆਰੀਆਂ ਜ਼ੋਰਾਂ ’ਤੇ
Ad Position 24