28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਤਿਗੁਰੂ ਗੰਗਾ ਨੰਦ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਚੌਥਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਗੰਗਾ ਨੰਦ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਸਵਾਮੀ ਗੰਗਾ ਨੰਦ ਸਪੋਰਟਸ ਕਲੱਬ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ ਚੌਥਾ ਕਬੱਡੀ ਕੱਪ ਵੱਡੀ ਸਫਲਤਾ ਨਾਲ ਸੰਪੰਨ ਹੋਇਆ। ਇਸ ਮੌਕੇ ਖੇਡ ਮੈਦਾਨ ਵਿੱਚ ਦਰਸ਼ਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਕਬੱਡੀ ਦੇ ਰੋਮਾਂਚਕ ਮੁਕਾਬਲਿਆਂ ਨੇ ਸੰਗਤਾਂ ਦਾ ਖੂਬ ਮਨੋਰੰਜਨ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਗੰਗਾ ਨੰਦ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਸਵਾਮੀ ਗੰਗਾ ਨੰਦ ਸਪੋਰਟਸ ਕਲੱਬ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ ਚੌਥਾ ਕਬੱਡੀ ਕੱਪ ਵੱਡੀ ਸਫਲਤਾ ਨਾਲ ਸੰਪੰਨ ਹੋਇਆ। ਇਸ ਮੌਕੇ ਖੇਡ ਮੈਦਾਨ ਵਿੱਚ ਦਰਸ਼ਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਕਬੱਡੀ ਦੇ ਰੋਮਾਂਚਕ ਮੁਕਾਬਲਿਆਂ ਨੇ ਸੰਗਤਾਂ ਦਾ ਖੂਬ ਮਨੋਰੰਜਨ ਕੀਤਾ। ਸਮਾਗਮ ਦੌਰਾਨ ਕਲੱਬ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਵਿਲੱਖਣ ਯੋਗਦਾਨ ਲਈ ਉੱਘੇ ਸਮਾਜ ਸੇਵੀ ਡਾ. ਵਾਸਦੇਵ ਬਾਂਠ ਅਤੇ ਸੁਖਵਿੰਦਰ ਸਿੰਘ ਸੁੱਖਾ ਬੰਗਾ ਬੇਟ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਠੇਕੇਦਾਰ ਬੰਟੀ ਸਰਪੰਚ ਰੱਤੇਵਾਲ, ਭਾਜਪਾ ਦੇ ਸੀਨੀਅਰ ਆਗੂ ਸੋਨੂੰ ਭਾਟੀਆ ਆਦੋਆਣਾ ਅਤੇ ਅਸ਼ੋਕ ਕੁਮਾਰ ਨੰਬਰਦਾਰ ਰੱਤੇਵਾਲ ਵੱਲੋਂ ਉਚੇਚੇ ਤੌਰ ’ਤੇ ਯਾਦਗਾਰੀ ਚਿੰਨ੍ਹ ਦੇ ਕੇ, ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਡਾ. ਵਾਸਦੇਵ ਬਾਂਠ ਅਤੇ ਸੁਖਵਿੰਦਰ ਸਿੰਘ ਸੁੱਖਾ ਬੰਗਾ ਬੇਟ ਵੱਲੋਂ ਲੋੜਵੰਦਾਂ ਦੀ ਸੇਵਾ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜ ਸੱਚਮੁੱਚ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਹੀ ਸਮਾਜ ਲਈ ਪ੍ਰੇਰਨਾ ਸਰੋਤ ਹੁੰਦੀਆਂ ਹਨ। ਸਨਮਾਨਿਤ ਸ਼ਖ਼ਸੀਅਤਾਂ ਨੇ ਕਲੱਬ ਦੀ ਸਮੂਹ ਕਮੇਟੀ ਅਤੇ ਇਲਾਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਟੀਮਾਂ, ਖਿਡਾਰੀਆਂ ਅਤੇ ਦਰਸ਼ਕਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ
Ad Position 24