28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਤਲੁਜ ਦਰਿਆ ਦੇ ਧੁੱਸੀ ਬੰਨ੍ਹਾਂ ਨੂੰ ਕੰਕਰੀਟ ਦਾ ਬਣਾਉਣ ਦੀ ਕੋਈ ਤਜਵੀਜ਼ ਨਹੀਂ

ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਵਿੱਚ ਦਰਿਆਈ ਹੜ੍ਹਾਂ ਤੋਂ ਲੋਕਾਂ ਦੀਆਂ ਜਾਨਾਂ, ਜਾਇਦਾਦਾਂ ਅਤੇ ਫ਼ਸਲਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਿਧਾਇਕ ਡਾ.

Ad Position 21
No active advertisement
ਵਿਧਾਇਕ ਡਾ. ਨਛੱਤਰ ਪਾਲ 28-10-2026
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਵਿੱਚ ਦਰਿਆਈ ਹੜ੍ਹਾਂ ਤੋਂ ਲੋਕਾਂ ਦੀਆਂ ਜਾਨਾਂ, ਜਾਇਦਾਦਾਂ ਅਤੇ ਫ਼ਸਲਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਿਧਾਇਕ ਡਾ. ਨਛੱਤਰ ਪਾਲ ਵੱਲੋਂ ਪੁੱਛੇ ਗਏ ਅਣ-ਤਾਰਾਂਕਿਤ ਸਵਾਲ ਨੰਬਰ 720 ਦੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਸਤਲੁਜ ਦਰਿਆ ਅਤੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਨਾਲ ਲੱਗਦੇ ਦਰਿਆਈ ਧੁਧਸੀ ਬੰਨ੍ਹਾਂ ਨੂੰ ਕੰਕਰੀਟ ਨਾਲ ਪਧਕਾ ਕਰਨ ਦੀ ਸਰਕਾਰ ਕੋਲ ਕੋਈ ਤਜਵੀਜ਼ ਨਹੀਂ ਹੈ। ਵਿਧਾਇਕ ਡਾ. ਨਛੱਤਰ ਪਾਲ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਜਿਹੜੇ ਦਰਿਆਈ ਬੰਨ੍ਹਾਂ ਦੇ ਕਈ ਸਥਾਨਾਂ ’ਤੇ ਹਰ ਸਾਲ ਪਾੜ ਪੈਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉਨ੍ਹਾਂ ਨੂੰ ਕੰਕਰੀਟ ਦਾ ਬਣਾਉਣ ਲਈ ਸਰਕਾਰ ਵੱਲੋਂ ਕੀ ਯੋਜਨਾ ਬਣਾਈ ਗਈ ਹੈ ਅਤੇ ਇਹ ਕੰਮ ਕਦੋਂ ਤੱਕ ਕੀਤਾ ਜਾਵੇਗਾ। ਪਰ ਸਰਕਾਰ ਦੇ ਜਵਾਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਹਾਲ ਬੰਨ੍ਹਾਂ ਨੂੰ ਕੰਕਰੀਟ ਨਾਲ ਪੱਕਾ ਕਰਨ ਦੀ ਕੋਈ ਯੋਜਨਾ ਵਿਚਾਰ ਅਧੀਨ ਨਹੀਂ ਹੈ। ਸਰਕਾਰ ਨੇ ਆਪਣੇ ਜਵਾਬ ਵਿੱਚ ਦੱਸਿਆ ਹੈ ਕਿ ਪੰਜਾਬ ਵਿੱਚ ਦਰਿਆਈ ਧੁੱਸੀ ਬੰਨ੍ਹਾਂ ਦੀ ਕੁੱਲ ਲੰਬਾਈ ਲਗਪਗ 1,880 ਕਿਲੋਮੀਟਰ ਹੈ ਅਤੇ ਇਨ੍ਹਾਂ ਸਾਰੇ ਬੰਨ੍ਹਾਂ ਨੂੰ ਕੰਕਰੀਟ ਨਾਲ ਬਣਾਉਣ ਤੇ 9,500 ਕਰੋੜ ਰੁਪਏ ਤੋਂ ਵੱਧ ਖ਼ਰਚ ਹੋਣ ਦਾ ਅਨੁਮਾਨ ਹੈ। ਸਰਕਾਰ ਨੇ ਇਸ ਖ਼ਰਚ ਨੂੰ ਆਰਥਿਕ ਪੱਖੋਂ ਵਿਹਾਰਕ ਨਾ ਹੋਣ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ, ਕੰਕਰੀਟ ਦੀ ਲਾਈਨਿੰਗ ਨਾਲ ਦਰਿਆ ਦੇ ਪਾਣੀ ਦੀ ਗਤੀ ਵਧਣ, ਕਟਾਅ ਹੋਣ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਣ ਦੀਆਂ ਸੰਭਾਵਨਾਵਾਂ ਵੀ ਗਿਣਾਈਆਂ ਗਈਆਂ ਹਨ। ਡਾ. ਨਛੱਤਰ ਪਾਲ ਵੱਲੋਂ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਸਰਕਾਰ ਨੇ ਇਹ ਵੀ ਮੰਨਿਆ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿੇ ਵਿੱਚ ਸਤਲੁਜ ਦਰਿਆ ਦੇ 10 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਸੀ। ਇਨ੍ਹਾਂ ਸਥਾਨਾਂ ’ਤੇ ਹੜ੍ਹ ਸੁਰੱਖਿਆ ਦੇ ਕੰਮਾਂ ਲਈ ਤਕਨੀਕੀ ਅਤੇ ਉੱਚ ਪੱਧਰੀ ਕਮੇਟੀਆਂ ਵੱਲੋਂ ਜਾਂਚ ਕੀਤੀ ਗਈ, ਜਿਸ ਤੋਂ ਬਾਅਦ 15.94ਕਰੋੜ ਰੁਪਏ ਦੀ ਲਾਗਤ ਵਾਲੇ 8 ਕੰਮ ਮੁਕੰਮਲ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਵਿੱਚ ਸਟੱਡ, ਸਪਰ ਅਤੇ ਹੋਰ ਸੁਰੱਖਿਆ ਢਾਂਚਿਆਂ ਰਾਹੀਂ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਸ਼ਾਮਲ ਹਨ। ਹਾਲਾਂਕਿ, 8 ਕੰਮ ਮੁਕੰਮਲ ਹੋਣ ਦੀ ਜਾਣਕਾਰੀ ਦੇਣ ਦੇ ਬਾਵਜੂਦ ਸਰਕਾਰ ਨੇ ਬੰਨ੍ਹਾਂ ਨੂੰ ਕੰਕਰੀਟ ਨਾਲ ਪੱਕਾ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਦਿੱਤੀ। ਇਸ ਕਾਰਨ ਦਰਿਆਈ ਬੰਨ੍ਹਾਂ ਦੇ ਨੇੜੇ ਵੱਸਦੇ ਲੋਕਾਂ ਵਿੱਚ ਭਵਿੱਖ ਵਿੱਚ ਹੜ੍ਹਾਂ ਦੌਰਾਨ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਰਹਿ ਸਕਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਵੱਡੇ ਪੱਥਰਾਂ ਅਤੇ ਤਾਰਾਂ ਦੇ ਜਾਲਾਂ ਨਾਲ ਬਣੇ ਸੁਰੱਖਿਆ ਢਾਂਚੇ ਪਾਣੀ ਦੇ ਵਹਾਅ ਨੂੰ ਬੰਨ੍ਹਾਂ ਤੋਂ ਦੂਰ ਮੋੜਨ ਅਤੇ ਕਟਾਅ ਰੋਕਣ ਵਿੱਚ ਪ੍ਰਭਾਵਸ਼ਾਲੀ ਹਨ। ਪਰ ਅਹਿਮ ਸਵਾਲ ਇਹ ਹੈ ਕਿ ਜਦੋਂ ਸਰਕਾਰ ਖ਼ੁਦ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰ ਚੁੱਕੀ ਹੈ, ਤਾਂ ਭਵਿੱਖ ਵਿੱਚ ਸੰਭਾਵੀ ਹੜ੍ਹਾਂ ਅਤੇ ਬੰਨ੍ਹਾਂ ਦੇ ਨੁਕਸਾਨ ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੰਬੇ ਸਮੇਂ ਦੀ ਠੋਸ ਯੋਜਨਾ ਅਤੇ ਸਮਾਂ-ਸੀਮਾ ਕੀ ਹੋਵੇਗੀ। ਵਿਧਾਨ ਸਭਾ ਵਿੱਚ ਦਿੱਤੇ ਸਰਕਾਰੀ ਜਵਾਬ ਨੇ ਇਹ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਸਤਲੁਜ ਦਰਿਆ ਅਤੇ ਨਵਾਂਸ਼ਹਿਰ ਹਲਕੇ ਨਾਲ ਸਬੰਧਤ ਧੁੱਸੀ ਬੰਨ੍ਹਾਂ ਨੂੰ ਪੂਰੀ ਤਰ੍ਹਾਂ ਕੰਕਰੀਟ ਨਾਲ ਪੱਕਾ ਕਰਨ ਦੀ ਕੋਈ ਤਜਵੀਜ਼ ਨਹੀਂ ਹੈ। ਹੁਣ ਲੋਕਾਂ ਦੀ ਨਜ਼ਰ ਸਰਕਾਰ ’ਤੇ ਹੈ ਕਿ ਉਹ ਹੜ੍ਹਾਂ ਦੇ ਖ਼ਤਰੇ ਵਾਲੇ ਇਲਾਕਿਆਂ ਦੀ ਸੁਰੱਖਿਆ ਲਈ ਕਿਹੜੇ ਠੋਸ ਅਤੇ ਲੰਬੇ ਸਮੇਂ ਦੇ ਕਦਮ ਚੁੱਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁ: ਅਕਾਲ ਬੁੰਗਾ ਕੁਟੀਆ ਅਲਾਚੌਰ ਵਿਖੇ ਅੱਜ ਹੋਣਗੇ 18ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਰੈਲਮਾਜਰਾ ’ਚ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ
Ad Position 24