ਭਰਥਲਾ ਦੇ ਸਰਬਪੱਖੀ ਵਿਕਾਸ ਲਈ ਵਿਧਾਇਕਾ ਸੰਤੋਸ਼ ਕਟਾਰੀਆ ਤੇ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ ਚੈੱਕ
ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਦੇ ਪਿੰਡ ਭਰਥਲਾ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਪਿੰਡ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ।
ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਦੇ ਪਿੰਡ ਭਰਥਲਾ ਦੇ ਸਰਬਪੱਖੀ ਵਿਕਾਸ ਲਈ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਪਿੰਡ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ। ਇਸ ਸਬੰਧੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਉੱਚੇਚੇ ਤੌਰ ’ਤੇ ਪਿੰਡ ਪਹੁੰਚ ਕੇ ਪਿੰਡ ਭਰਥਲਾ ਦੀ ਪੰਚਾਇਤ ਨੂੰ ਚੈੱਕ ਭੇਟ ਕੀਤਾ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡ ਵਿੱਚ ਹੀ ਮਿਲ ਸਕਣ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਰਥਲਾ ਪਿੰਡ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਗ੍ਰਾਂਟਾਂ ਲਿਆਂਦੀਆਂ ਜਾਣਗੀਆਂ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਪੰਚਾਇਤ ਨੇ ਵਿਧਾਇਕ ਅਤੇ ਆਪ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਲੋੜੀਂਦੇ ਵਿਕਾਸ ਕਾਰਜ ਨੇਪਰੇ ਚੜ੍ਹਨਗੇ ਅਤੇ ਪਿੰਡ ਦੀ ਨੁਹਾਰ ਬਦਲੇਗੀ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।