ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
ਘੁੰਮਣਾਂ, 27 ਅਕਤੂਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ’ਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਭਾਈਚਾਰਾ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਧਾਨ ਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।
ਘੁੰਮਣਾਂ, 27 ਅਕਤੂਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ’ਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਭਾਈਚਾਰਾ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਧਾਨ ਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਪ੍ਰਬੰਧਕ ਕਮੇਟੀ ਵਲੋਂ ਕਿਸ਼ਨ ਦਾਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਮਨਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਜੀਵਨ ਸਿੰਘ, ਜੋਰਾਵਰ ਸਿੰਘ, ਗਾਇਕ ਨਿਰਮਲਜੀਤ, ਅਨਿਲ ਕੁਮਾਰ ਮੱਟੂ, ਪ੍ਰਿੰਸ ਮੱਟੂ, ਸੋਨੂੰ ਦੇਵੀ, ਜਗਦੀਸ਼ ਕੁਮਾਰ, ਸੁਨੀਤਾ ਰਾਣੀ, ਕੇਵਲ ਪ੍ਰਦੇਸੀ, ਰਜਨੀ, ਰੋਹਿਤ, ਬੀਰਬਲ, ਪਿਆਰਾ ਸਿੰਘ, ਓਮ ਪ੍ਰਕਾਸ਼ ਤੇ ਹੋਰ ਹਾਜ਼ਰ ਸਨ।