27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵਲੋਂ ਪਿੰਡ ਕੰਗਣਾ ਬੇਟ ਵਿਖੇ ਲੋਕ ਮਿਲਣੀ

ਬਲਾਚੌਰ, 27 ਅਕਤੂਬਰ (ਨਰੇਸ਼ ਧੌਲ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਐਡਵੋਕੇਟ ਸੰਜੀਵ ਚੇਚੀ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਕੰਗਣਾ ਬੇਟ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ।

Ad Position 21
No active advertisement
ਅਜੀਤ ਡੈਸਕ 28-10-2026
ਬਲਾਚੌਰ, 27 ਅਕਤੂਬਰ (ਨਰੇਸ਼ ਧੌਲ) - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਐਡਵੋਕੇਟ ਸੰਜੀਵ ਚੇਚੀ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਕੰਗਣਾ ਬੇਟ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸੰਜੀਵ ਚੇਚੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਨੌਜਵਾਨਾਂ ਵਿੱਚ ਨਵੀਂ ਉਮੀਦ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਹਿਰਾਂ ਅਤੇ ਖਾਲਿਆਂ ਦੀ ਸਫ਼ਾਈ ਤੇ ਮੁਰੰਮਤ ਕਰਵਾ ਕੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਮਕਸਦ ਤਹਿਤ ਪਿੰਡਾਂ ਵਿੱਚ ਨਵੇਂ ਖੇਡ ਮੈਦਾਨ, ਓਪਨ ਜਿੰਮ ਅਤੇ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਕੰਗਣਾ ਬੇਟ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸੇਠੀ ਉਧਨਵਾਲ, ਰਣਵੀਰ ਸਿੰਘ ਧਾਲੀਵਾਲ, ਪਿੰਡ ਦੇ ਸਰਪੰਚ ਰਣਜੀਤ ਕੌਰ ਸੈਣੀ, ਪੰਚਾਇਤ ਮੈਂਬਰ ਅਤੇ ਬਹੁ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕੁਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
Ad Position 24