29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਏਰੀਆ ਯੂਥ ਅਲਾਇੰਸ ਵਲੋਂ ਬੀ.ਏ.ਵੀ. ਸਕੂਲ ਦੇ ਪ੍ਰਿੰਸੀਪਲ ਚੰਦਰੇਸ਼ ਸ਼ੋਰੀ ਨਾਲ ਮੁਲਾਕਾਤ

ਬਲਾਚੌਰ, 28 ਅਕਤੂਬਰ (ਨਰੇਸ਼ ਧੌਲ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਏਰੀਆ ਯੂਥ ਅਲਾਇੰਸ (ਏ. ਵਾਈ.

Ad Position 21
No active advertisement
ਅਜੀਤ ਡੈਸਕ 29-10-2026
ਬਲਾਚੌਰ, 28 ਅਕਤੂਬਰ (ਨਰੇਸ਼ ਧੌਲ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਏਰੀਆ ਯੂਥ ਅਲਾਇੰਸ (ਏ. ਵਾਈ. ਏ) ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਏਰੀਆ ਯੂਥ ਅਲਾਇੰਸ ਦੇ ਮੈਂਬਰਾਂ ਸਰਦਾਰ ਅਜੀਤ ਸਿੰਘ ਰਾਜੂ ਮਾਜਰਾ ਅਤੇ ਰਣਵੀਰ ਸਿੰਘ ਰਾਏ ਆਦਿ ਵੱਲੋਂ ਬੀ.ਏ.ਵੀ. ਸਕੂਲ ਦੇ ਮਿਹਨਤੀ ਪ੍ਰਿੰਸੀਪਲ ਚੰਦਰੇਸ਼ ਸ਼ੌਰੀ ਅਤੇ ਲਲਿਤ ਰਾਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਏਰੀਆ ਯੂਥ ਅਲਾਇੰਸ ਦੇ ਮੈਂਬਰਾਂ ਨੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਏ. ਵਾਈ. ਏ ਸਪੋਰਟਸ ਐਂਡ ਫਿਟਨੈੱਸ ਅਕੈਡਮੀ ਸਿਆਣਾ ਨਾਲ ਜੋੜਿਆ ਜਾਵੇ, ਤਾਂ ਜੋ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਬਿਹਤਰ ਮੌਕੇ ਮਿਲ ਸਕਣ। ਇਸ ਮੌਕੇ ਏਰੀਆ ਯੂਥ ਅਲਾਇੰਸ ਦੇ ਮੈਂਬਰਾਂ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਜੁੜ ਕੇ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਸਮਰੱਥਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲਾਂ ਅਤੇ ਖੇਡ ਅਕੈਡਮੀਆਂ ਵੱਲੋਂ ਮਿਲ ਕੇ ਉਪਰਾਲੇ ਕੀਤੇ ਜਾਣ ਤਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਅੱਗੇ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਏਰੀਆ ਯੂਥ ਅਲਾਇੰਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ, ਨਸ਼ਾ ਮੁਕਤ ਅਤੇ ਸੁਨਹਿਰੀ ਭਵਿੱਖ ਵਾਲੀ ਪੀੜ੍ਹੀ ਤਿਆਰ ਕਰਨਾ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਸਿਆਣਾ ਵਿਖੇ ਚੱਲ ਰਹੀ ਏ. ਵਾਈ. ਏ ਸਪੋਰਟਸ ਐਂਡ ਫਿਟਨੈੱਸ ਅਕੈਡਮੀ ਰਾਹੀਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਪ੍ਰਿੰਸੀਪਲ ਚੰਦਰੇਸ਼ ਸ਼ੌਰੀ ਅਤੇ ਲਲਿਤ ਰਾਣਾ ਦਾ ਮੁਲਾਕਾਤ ਲਈ ਸਮਾਂ ਦੇਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਦਾਰਾ ਪਰਵਾਜ਼ ਵਲੋਂ ਗ਼ਦਰੀ ਬਾਬਿਆਂ ਦੇ ਮੇਲੇ ’ਚ ਪਹੁੰਚਣ ਦੀ ਅਪੀਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦਾ ਇਨਾਮ ਵੰਡ ਸਮਾਗਮ ਯਾਦਗਾਰੀ ਰਿਹਾ
Ad Position 24