ਅਦਾਰਾ ਪਰਵਾਜ਼ ਵਲੋਂ ਗ਼ਦਰੀ ਬਾਬਿਆਂ ਦੇ ਮੇਲੇ ’ਚ ਪਹੁੰਚਣ ਦੀ ਅਪੀਲ
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਅਦਾਰਾ ਪਰਵਾਜ਼ ਪੰਜਾਬ ਦੇ ਸੂਬਾਈ ਕਨਵੀਨਰ ਸੁਖਵਿੰਦਰ ਪੱਪੀ, ਸੂਬਾ ਕਮੇਟੀ ਮੈਂਬਰਾਂ ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਤੇ ਰਬਿੰਦਰ ਸ਼ਰਮਾ ਨੇ ਸਾਰੇ ਸਾਹਿਤਕਾਰਾਂ ਨੂੰ 30 ਅਕਤੂਬਰ ਤੋਂ 2 ਨਵੰਬਰ ਤੱਕ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਚੱਲਣ ਵਾਲੇ ਗ਼ਦਰੀ ਬਾਬਿਆਂ ਦੇ 35ਵੇਂ ਮੇਲੇ ’ਚ ਪਹੁੰਚਣ ਦੀ ਅਪੀਲ ਕੀਤੀ ਹੈ।
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਅਦਾਰਾ ਪਰਵਾਜ਼ ਪੰਜਾਬ ਦੇ ਸੂਬਾਈ ਕਨਵੀਨਰ ਸੁਖਵਿੰਦਰ ਪੱਪੀ, ਸੂਬਾ ਕਮੇਟੀ ਮੈਂਬਰਾਂ ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਤੇ ਰਬਿੰਦਰ ਸ਼ਰਮਾ ਨੇ ਸਾਰੇ ਸਾਹਿਤਕਾਰਾਂ ਨੂੰ 30 ਅਕਤੂਬਰ ਤੋਂ 2 ਨਵੰਬਰ ਤੱਕ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਚੱਲਣ ਵਾਲੇ ਗ਼ਦਰੀ ਬਾਬਿਆਂ ਦੇ 35ਵੇਂ ਮੇਲੇ ’ਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਸਾਡੀ ਇਨਕਲਾਬੀ ਤੇ ਆਜ਼ਾਦੀ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ। ਵਰਨਣਯੋਗ ਹੈ ਕਿ ਇਸ ਮੇਲੇ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਦੀ ਪੁਸਤਕ ‘ਦਿੱਲੀ ਮੋਰਚੇ ਦੀ ਰੂਹ ਕਥਾ’ ਅਤੇ ਸੁਖਵਿੰਦਰ ਪੱਪੀ ਦਾ ਨਾਵਲ ‘ਬੇਨਾਮ ਔਰਤ’ ਵੀ ਰਿਲੀਜ਼ ਕੀਤੇ ਜਾਣਗੇ।