ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ
ਰਾਹੋਂ, 28 ਅਕਤੂਬਰ (ਉਂਕਾਰ ਸਿੰਘ ਰਾਠੋਰ)-ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐੱਮ.
ਰਾਹੋਂ, 28 ਅਕਤੂਬਰ (ਉਂਕਾਰ ਸਿੰਘ ਰਾਠੋਰ)-ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐੱਮ.ਡੀ ਮੈਡੀਸਨ ਡਾ. ਜਸਕਰਨ ਸਿੰਘ, ਅੱਖਾਂ ਦੇ ਮਾਹਿਰ ਡਾ. ਸਵਰਨਜੀਤ ਸਿੰਘ ਕੁਲਾਰ ਅਤੇ ਅਪਥਾਲਮਿਕ ਅਫ਼ਸਰ ਦੀਪਕ ਸ਼ਰਮਾ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਸਿਹਤ ਸਲਾਹ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ-ਸਿਰ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਬਿਮਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫ਼ਸਰ ਡਾ. ਰਿਤੂ ਦੀਪਤੀ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸਟਾਫ ਨਰਸ ਕਾਂਤਾ ਦੇਵੀ, ਬਲਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।