28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ -ਡਾ. ਅਮਨ ਸੂਦ

ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਦੁਨੀਆ ਭਰ ਵਿੱਚ ਹਰ ਸਾਲ 29 ਅਕਤੂਬਰ ਨੂੰ ਵਿਸ਼ਵ ਸਟ੍ਰੋਕ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਸਟ੍ਰੋਕ ਦਿਵਸ ਦੇ ਸੰਦਰਭ ਵਿੱਚ ਸਿਵਲ ਸਰਜਨ ਡਾ.

Ad Position 21
No active advertisement
ਡਾ. ਅਮਨ ਸੂਦ ਸਿਵਲ ਸਰਜਨ ਨਵਾਂਸ਼ਹਿਰ 29-10-2026
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਦੁਨੀਆ ਭਰ ਵਿੱਚ ਹਰ ਸਾਲ 29 ਅਕਤੂਬਰ ਨੂੰ ਵਿਸ਼ਵ ਸਟ੍ਰੋਕ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਸਟ੍ਰੋਕ ਦਿਵਸ ਦੇ ਸੰਦਰਭ ਵਿੱਚ ਸਿਵਲ ਸਰਜਨ ਡਾ. ਅਮਨ ਸੂਦ ਨੇ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣਾ ਜਾਗਰੂਕਤਾ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਸਟ੍ਰੋਕ ਉਦੋਂ ਹੁੰਦਾ ਹੈ ਜਦੋਂ ਦਿਮਾਗ ਦੇ ਕਿਸੇ ਹਿੱਸੇ ਤੱਕ ਖੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਦਿਮਾਗ ਦੀ ਕੋਈ ਨਾੜੀ ਫਟ ਜਾਂਦੀ ਹੈ। ਇਸ ਨਾਲ ਦਿਮਾਗ ਦੇ ਸੈੱਲ ਤੇਜ਼ੀ ਨਾਲ ਨਸ਼ਟ ਹੋਣ ਲੱਗਦੇ ਹਨ, ਜਿਸ ਕਾਰਨ ਮਰੀਜ਼ ਨੂੰ ਲਕਵਾ, ਬੋਲਣ ਵਿੱਚ ਦਿੱਕਤ ਜਾਂ ਉਮਰ ਭਰ ਦੀ ਅਪੰਗਤਾ ਹੋ ਸਕਦੀ ਹੈ। ਉਨ੍ਹਾਂ ਦਿਮਾਗੀ ਦੌਰੇ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਅਤੇ ਤੁਰੰਤ ਇਲਾਜ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਟ੍ਰੋਕ ਦੇ ਲੱਛਣ ਦਿਖਾਈ ਦੇਣ ’ਤੇ ਬਿੱਲਕੁਲ ਵੀ ਦੇਰੀ ਨਾ ਕੀਤੀ ਜਾਵੇ ਅਤੇ ਮਰੀਜ਼ ਨੂੰ ਤੁਰੰਤ ਐਮਰਜੈਂਸੀ ਸਿਹਤ ਸਹੂਲਤ ਵਾਲੇ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿੱਚ ਸਟ੍ਰੋਕ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਐਂਬੂਲੈਂਸ ਸੇਵਾ 108 ਜਾਂ ਸਥਾਨਕ ਐਮਰਜੈਂਸੀ ਸੇਵਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਤੰਬਾਕੂ ਅਤੇ ਸ਼ਰਾਬ ਦਾ ਸੇਵਨ, ਮੋਟਾਪਾ ਅਤੇ ਕਸਰਤ ਦੀ ਘਾਟ ਸਟ੍ਰੋਕ ਦੇ ਮੁੱਖ ਕਾਰਨ ਬਣਦੇ ਹਨ। ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਮਰੀਜ਼ ਦੀ ਜਾਨ ਅਤੇ ਸਰੀਰਕ ਸਮਰੱਥਾ ਦੋਵੇਂ ਬਚਾਈਆਂ ਜਾ ਸਕਦੀਆਂ ਹਨ, ਇਸ ਲਈ ਲੋਕਾਂ ਨੂੰ ਇਸ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਔੜ-ਗੜੁੱਪੜ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਅਮਰਦੀਪ ਸਕੂਲ ’ਚ ਕਰਵਾਈ ਮਹਿੰਦੀ ਪ੍ਰਤੀਯੋਗਤਾ
Ad Position 24