28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਔੜ-ਗੜੁੱਪੜ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਔੜ, 28 ਅਕਤੂਬਰ (ਗੁਰਨਾਮ ਸਿੰਘ ਸੈਣੀ)-ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਔੜ-ਗੜੁੱਪੜ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਭਗਵਾਨ ਵਾਲਮੀਕ ਜੀ ਦੇ ਮੰਦਰ ਤੋਂ ਆਰੰਭ ਹੋਈ ਅਤੇ ਸਮੁੱਚੇ ਨਗਰ ਦੀ ਪਰਿਕਰਮਾ ਕਰਦਿਆਂ ਸ਼ਾਮ ਸਮੇਂ ਵਾਪਸ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ।

Ad Position 21
No active advertisement
ਅਜੀਤ ਡੈਸਕ 29-10-2026
ਔੜ, 28 ਅਕਤੂਬਰ (ਗੁਰਨਾਮ ਸਿੰਘ ਸੈਣੀ)-ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਔੜ-ਗੜੁੱਪੜ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਭਗਵਾਨ ਵਾਲਮੀਕ ਜੀ ਦੇ ਮੰਦਰ ਤੋਂ ਆਰੰਭ ਹੋਈ ਅਤੇ ਸਮੁੱਚੇ ਨਗਰ ਦੀ ਪਰਿਕਰਮਾ ਕਰਦਿਆਂ ਸ਼ਾਮ ਸਮੇਂ ਵਾਪਸ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ। ਸ਼ੋਭਾ ਯਾਤਰਾ ਦੀ ਵਿਸ਼ੇਸ਼ ਖਿੱਚ ਭਗਵਾਨ ਵਾਲਮੀਕ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਨੂੰ ਦਰਸਾਉਂਦੀਆਂ ਝਾਕੀਆਂ ਰਹੀਆਂ। ਸ਼ੋਭਾ ਯਾਤਰਾ ਦਾ ਨਗਰ ਵਿੱਚ ਵੱਖ-ਵੱਖ ਥਾਵਾਂ ’ਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵੱਲੋਂ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਫਲ-ਫਰੂਟ ਵਰਤਾਏ ਗਏ ਅਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਲਈ ਲੰਗਰ ਲਗਾਏ ਗਏ। ਇਸ ਦੌਰਾਨ ਧਾਰਮਿਕ ਸ਼ਰਧਾ ਦੇ ਨਾਲ-ਨਾਲ ਆਪਸੀ ਪਿਆਰ, ਸੇਵਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਦੇਖਣ ਨੂੰ ਮਿਲੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ, ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾ. ਅਕਸ਼ੇ, ਪੁਲਿਸ ਥਾਣਾ ਔੜ ਦੇ ਐਸ.ਐਚ.ਓ ਮੈਡਮ ਨਰੇਸ਼ ਕੁਮਾਰੀ, ਪ੍ਰਧਾਨ ਵਿਜੇ ਮੱਟੂ, ਵਾਈਸ ਪ੍ਰਧਾਨ ਹੈਪੀ ਭੱਟੀ, ਕੈਸ਼ੀਅਰ ਮਨੀਸ਼ ਭੱਟੀ ਤੋਂ ਇਲਾਵਾ ਸੁਰਜੀਤ ਕੁਮਾਰ, ਪਰਮਜੀਤ, ਰਕੇਸ਼ ਕੁਮਾਰ, ਆਕਾਸ਼ ਕੁਮਾਰ, ਰਜਤ ਮੱਟੂ, ਰੋਹਿਤ ਕੁਮਾਰ, ਨੋਨੂ ਭੱਟੀ, ਬਲਦੇਵ ਆਦਿ ਵੀ ਸ਼ੋਭਾ ਯਾਤਰਾ ਦੇ ਨਾਲ ਚੱਲ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੀ ਮੀਟਿੰਗ ’ਚ ਹੰਗਾਮਾ, ਕਾਂਗਰਸੀ ਤੇ ‘ਆਪ’ ਕੌਂਸਲਰਾਂ ਵਿਚਕਾਰ ਤਿੱਖੀ ਤਕਰਾਰ ਅਗਲੀ ਖ਼ਬਰ ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ -ਡਾ. ਅਮਨ ਸੂਦ
Ad Position 24