28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਗਰ ਕੌਂਸਲ ਨਵਾਂਸ਼ਹਿਰ ਦੀ ਮੀਟਿੰਗ ’ਚ ਹੰਗਾਮਾ, ਕਾਂਗਰਸੀ ਤੇ ‘ਆਪ’ ਕੌਂਸਲਰਾਂ ਵਿਚਕਾਰ ਤਿੱਖੀ ਤਕਰਾਰ

ਨਵਾਂਸ਼ਹਿਰ, 28 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਨਵਾਂਸ਼ਹਿਰ ਦੀ ਕਰੀਬ ਦੋ ਮਹੀਨਿਆਂ ਬਾਅਦ ਹੋਈ ਪਹਿਲੀ ਮੀਟਿੰਗ ਦੌਰਾਨ ਹੀ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਕਾਂਗਰਸੀ ਅਤੇ ਇੱਕ ਆਮ ਆਦਮੀ ਪਾਰਟੀ ਨਾਲ ਸਬੰਧਿਤ ਕੌਂਸਲਰ ਵਿਚਕਾਰ ਡੰਪ ਦੇ ਮੁੱਦੇ ਨੂੰ ਲੈ ਕੇ ਤਿੱਖੀ ਤਕਰਾਰ ਹੋ ਗਈ। ਤਕਰਾਰ ਇੰਨੀ ਵੱਧ ਗਈ ਕਿ ਗੱਲ ਲੜਾਈ ਤੱਕ ਪਹੁੰਚ ਗਈ।

Ad Position 21
No active advertisement
ਨਗਰ ਕੌਂਸਲ ਨਵਾਂਸ਼ਹਿਰ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੈਡਮ ਸੁਮਨ ਲਾਲ ਨਾਲ ਵਿਧਾਇਕ ਡਾ. ਨਛੱਤਰ ਪਾਲ ਨਵਾਸ਼ਹਿਰ ਅਤੇ ਹੋਰ। 29-10-2026
ਨਵਾਂਸ਼ਹਿਰ, 28 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਨਵਾਂਸ਼ਹਿਰ ਦੀ ਕਰੀਬ ਦੋ ਮਹੀਨਿਆਂ ਬਾਅਦ ਹੋਈ ਪਹਿਲੀ ਮੀਟਿੰਗ ਦੌਰਾਨ ਹੀ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਕਾਂਗਰਸੀ ਅਤੇ ਇੱਕ ਆਮ ਆਦਮੀ ਪਾਰਟੀ ਨਾਲ ਸਬੰਧਿਤ ਕੌਂਸਲਰ ਵਿਚਕਾਰ ਡੰਪ ਦੇ ਮੁੱਦੇ ਨੂੰ ਲੈ ਕੇ ਤਿੱਖੀ ਤਕਰਾਰ ਹੋ ਗਈ। ਤਕਰਾਰ ਇੰਨੀ ਵੱਧ ਗਈ ਕਿ ਗੱਲ ਲੜਾਈ ਤੱਕ ਪਹੁੰਚ ਗਈ। ਹਾਲਾਂਕਿ, ਮੀਟਿੰਗ ਵਿੱਚ ਮੌਜੂਦ ਹੋਰਨਾਂ ਕੌਂਸਲਰਾਂ ਨੇ ਵਿਚਕਾਰ ਪੈ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ, ਜਿਸ ਨਾਲ ਮਾਮਲਾ ਹੋਰ ਵੱਧਣ ਤੋਂ ਟਲ ਗਿਆ। ਨਗਰ ਕੌਂਸਲ ਦੀ ਪਹਿਲੀ ਹੀ ਮੀਟਿੰਗ ਵਿੱਚ ਪੈਦਾ ਹੋਏ ਇਸ ਹੰਗਾਮੇ ਨੇ ਸ਼ਹਿਰ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਨਵੇਂ ਚੁਣੇ ਗਏ ਨੁਮਾਇੰਦਿਆਂ ਦੀ ਪਹਿਲੀ ਮੀਟਿੰਗ ਵਿੱਚ ਹੀ ਅਜਿਹੇ ਹਾਲਾਤ ਪੈਦਾ ਹੋ ਜਾਂਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੀ ਉਮੀਦ ਰੱਖੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਗਰ ਕੌਂਸਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਸਵਾਲ ਉਠਾਏ ਜਾਂਦੇ ਰਹੇ ਹਨ। ਹੁਣ ਨਵੀਂ ਕੌਂਸਲ ਦੀ ਪਹਿਲੀ ਮੀਟਿੰਗ ਵਿੱਚ ਹੀ ਹੋਏ ਹੰਗਾਮੇ ਨੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਦੀਆਂ ਮੀਟਿੰਗਾਂ ਦਾ ਮੁੱਖ ਮਕਸਦ ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਹੋਣਾ ਚਾਹੀਦਾ ਹੈ, ਨਾ ਕਿ ਆਪਸੀ ਤਕਰਾਰ ਵਿੱਚ ਸਮਾਂ ਬਰਬਾਦ ਕਰਨਾ। ਮੀਟਿੰਗ ਦੌਰਾਨ ਹੰਗਾਮੇ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 21 ਗਲੀਆਂ ਦੇ ਨਿਰਮਾਣ ਅਤੇ ਹੋਰ ਸਬੰਧਤ ਵਿਕਾਸ ਕਾਰਜਾਂ ‘ਤੇ ਕਰੀਬ 4.48 ਕਰੋੜ ਰੁਪਏ ਖਰਚ ਕਰਨ ਦੇ ਪ੍ਰਸਤਾਵ ਪਾਸ ਕੀਤੇ ਗਏ। ਇਸ ਤੋਂ ਇਲਾਵਾ ਪੰਡੋਰਾ ਮੁਹੱਲੇ ਵਿੱਚ ਖਰਾਬ ਪਏ ਟਿਊਬਵੈੱਲ ਦੀ ਮੁਰੰਮਤ ਲਈ ਡੇਢ ਲੱਖ ਰੁਪਏ ਰੱਖਣ ਦਾ ਪ੍ਰਸਤਾਵ ਵੀ ਸ਼ਾਮਲ ਹੈ। ਸ਼ਹਿਰ ਦੇ ਜਨਤਕ ਬਾਥਰੂਮਾਂ ਦੀ ਮੁਰੰਮਤ ਕਰਵਾਉਣ ਸਬੰਧੀ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਨਗਰ ਕੌਂਸਲ ਦੀ ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੈਡਮ ਸੁਮਨ ਲਾਲ ਨੇ ਕੀਤੀ, ਜਦਕਿ ਹਲਕਾ ਵਿਧਾਇਕ ਡਾ. ਨਛੱਤਰ ਪਾਲ ਵੀ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ। ਇਸ ਮੌਕੇ ‘ਤੇ ਮਨੀਸ਼ ਕੁਮਾਰ ਕਾਰਜ ਸਾਧਕ ਅਫਸਰ ਨਵਾਂਸ਼ਹਿਰ, ਮਾਸਟਰ ਦਵਿੰਦਰ ਕੁਮਾਰ ਮੀਤ ਪ੍ਰਧਾਨ, ਪਰਮ ਸਿੰਘ ਖਾਲਸਾ, ਬਲਵੰਤ ਕੌਰ, ਮਹਿੰਦਰ ਪਾਲ ਕੌਰ ਖਾਲਸਾ, ਰਿਸ਼ੂ ਚੋਪੜਾ, ਸੁਮਿਤ ਪ੍ਰਹਾਰ, ਕੁਲਵਿੰਦਰ ਕੁਮਾਰ, ਪਰਮਜੀਤ ਸਿੰਘ ਬਖਸ਼ੀ, ਰੀਤੂ ਬਡਵਾਲ, ਬਲਵਿੰਦਰ ਕੁਮਾਰ ਚੇਚੀ, ਸ਼ਿਵ ਚੰਦ ਕੈਂਥ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਨੌਜਵਾਨ ਹਲਾਕ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਔੜ-ਗੜੁੱਪੜ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ
Ad Position 24