ਵਿਧਾਨ ਸਭਾ ਬੰਗਾ ਰਿਜ਼ਰਵ ਤੋਂ ਕਾਂਗਰਸ ਹਾਈਕਮਾਨ ਲੋਕਲ ਉਮੀਦਵਾਰ ਨੂੰ ਹੀ ਚੋਣ ਮੈਦਾਨ ’ਚ ਉਤਾਰੇ-ਛਾਬੜਾ
ਕਟਾਰੀਆਂ, 29 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਪਰਵਿੰਦਰ ਕੁਮਾਰ ਛਾਬੜਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵਲੋਂ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਸੰਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਸਿਰਫ ਚੋਣ ਮੈਦਾਨ ਵਿਚ ਪਾਰਟੀ ਦੀ ਬਿਹਤਰੀ ਲਈ ਬੇਦਾਗ ਸੇਵਾਵਾਂ ਨਿਭਾ ਰਹੇ ਲੋਕਲ ਉਮੀਦਵਾਰ ਨੂੰ ਹੀ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕਰਨਾ ਚਾਹੀਦਾ ਹੈ।
ਅਜੀਤ ਡੈਸਕ
30-10-2026