ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ’ਚ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ-ਅਸ਼ੋਕ ਨਾਨੋਵਾਲ
ਕਾਠਗੜ੍ਹ, 29 ਅਕਤੂਬਰ (ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ, ਕਤਲਾਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅਸ਼ੋਕ ਨਾਨੋਵਾਲ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਲੋਕਾਂ ਨਾਲ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਵੀ ਹੈ।
ਕਾਠਗੜ੍ਹ, 29 ਅਕਤੂਬਰ (ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ, ਕਤਲਾਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅਸ਼ੋਕ ਨਾਨੋਵਾਲ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਲੋਕਾਂ ਨਾਲ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਵੀ ਹੈ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਜਦੋਂ ਸੂਬੇ ਵਿਚ ਪੁਲਿਸ ਮੁਲਾਜ਼ਮਾਂ ’ਤੇ ਹਮਲੇ ਹੋਣ ਅਤੇ ਆਮ ਨਾਗਰਿਕਾਂ ਨੂੰ ਦਿਨ-ਦਿਹਾੜੇ ਲੁੱਟ-ਖੋਹ ਵਰਗੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪਵੇ, ਤਾਂ ਇਹ ਸਥਿਤੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਭਾਜਪਾ ਲੋਕਾਂ ਦੇ ਹੱਕਾਂ, ਸਮਾਜਿਕ ਨਿਆਂ ਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ।