ਵਿਕਾਸ ਦੇ ਸਿਰ ’ਤੇ ‘ਆਪ’ ਦੀ 2027 ’ਚ ਹੋਵੇਗੀ ਵਾਪਸੀ-ਰਾਜ ਦਵਿੰਦਰ ਸਿੰਘ ਘੁੰਮਣ
ਕਾਠਗੜ੍ਹ, 29 ਅਕਤੂਬਰ (ਕਲੇਰ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਦਵਿੰਦਰ ਸਿੰਘ ਘੁੰਮਣ (ਰਾਜਾ) ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੇ ਉਪਰਾਲਿਆਂ ਦੇ ਦਮ ’ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ। ਰਾਜਾ ਘੁੰਮਣ ਨੇ ਕਿਹਾ ਕਿ ਸਿੱਖਿਆ, ਸਿਹਤ ਸੇਵਾਵਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਕਿਸੇ ਵੀ ਸਰਕਾਰ ਦੀਆਂ ਅਹਿਮ ਜ਼ਿੰਮੇਵਾਰੀਆਂ ਹਨ।
ਅਜੀਤ ਡੈਸਕ
30-10-2026