29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਮਜੀਤ ਸਿੰਘ ਪੰਮਾ ਬਣੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ

ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਦੀ ਪਾਰਟੀ ਪ੍ਰਤੀ ਵਫਾਦਾਰੀ ਤੇ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਦੀ ਪਾਰਟੀ ਪ੍ਰਤੀ ਵਫਾਦਾਰੀ ਤੇ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਸ. ਪਰਮਜੀਤ ਸਿੰਘ ਪੰਮਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ. ਬਿਕਰਮਜੀਤ ਸਿੰਘ ਮਜੀਠੀਆ, ਸਤਨਾਮ ਸਿੰਘ ਲਾਦੀਆਂ ਪ੍ਰਦੇਸ਼ ਉਪ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਹ ਪਾਰਟੀ ਦੀ ਚੜ੍ਹਦੀ ਕਲਾ ਤੇ ਮਜਬੂਤੀ ਲਈ ਹੋਰ ਵੀ ਜ਼ੋਰਦਾਰ ਢੰਗ ਨਾਲ ਅਤੇ ਤਨ, ਮਨ, ਧਨ ਨਾਲ ਪਾਰਟੀ ਨੂੰ ਉਚਾਈਆਂ ਤੱਕ ਲਿਜਾਣ ਲਈ ਵਿਸ਼ੇਸ਼ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਤੇ ਵਿਧਾਨ ਸਭਾ ਹਲਕਾ ਬੰਗਾ ਸਮੇਤ ਨਵਾਂਸ਼ਹਿਰ ਤੇ ਬਲਾਚੌਰ ਹਲਕਿਆਂ ਵਿਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰਨਗੇ ਅਤੇ ਟਕਸਾਲੀ ਆਗੂਆਂ ਨਾਲ ਤਾਲਮੇਲ ਕਰਕੇ ਨਵੀਂ ਰਣਨੀਤੀ ਤਿਆਰ ਕਰਨਗੇ। ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਬਹੁਤ ਹੀ ਇਮਾਨਦਾਰ, ਸਾਊ ਅਤੇ ਪੜ੍ਹੇ ਲਿਖੇ ਉਮੀਦਵਾਰ ਡਾ. ਸਤਵਿੰਦਰ ਸਿੰਘ ਬਿੱਟੂ ਰਿਟਾ. ਐਸ. ਐਮ. ਓ. ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਡਾ. ਬਿੱਟੂ ਦੀ ਜਿੱਤ ਲਈ ਉਹ ਜੀਅ ਤੋੜ ਕੋਸ਼ਿਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਬਿਜਾਈ ਵਾਸਤੇ ਡੀ.ਏ.ਪੀ. ਖਾਦ ਨਾ ਮਿਲਣ ਕਰਕੇ ਕਿਸਾਨਾਂ ’ਚ ਮਚੀ ਹਾਹਾਕਾਰ-ਪੰਜਗਰਾਈਆਂ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਅੰਤਰ ਸਕੂਲ ਮੁਕਾਬਲੇ ਅੱਜ
Ad Position 24