ਲਧਾਣਾ ਉੱਚਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ)-ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਲਧਾਣਾ ਉੱਚਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰਾਤਰੀ ਗੁਰਮਤਿ ਸਮਾਗਮ ਕਰਵਾਏ। ਸ਼ਾਮ ਦੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ।
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ)-ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਲਧਾਣਾ ਉੱਚਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰਾਤਰੀ ਗੁਰਮਤਿ ਸਮਾਗਮ ਕਰਵਾਏ। ਸ਼ਾਮ ਦੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਉਪਰੰਤ ਸਜੇ ਦੀਵਾਨਾਂ ਵਿਚ ਬੀਬੀਆਂ ਤੇ ਬੱਚਿਆਂ ਦੇ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਰਚੇ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ। ਉਪਰੰਤ ਸੰਗਤਾਂ ਦੇ ਵਿਸ਼ੇਸ਼ ਸੱਦੇ ’ਤੇ ਪੁੱਜੇ ਸੁਰੀਲੇ ਕੀਰਤਨੀਏ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਜਸਵੀਰ ਸਿੰਘ ਹੋਰਾਂ ਗੁਰੂ ਸਾਹਿਬ ਦੇ ਮਿਸਾਲੀ ਜੀਵਨ, ਕੀਤੇ ਜੀਵਨ ਸੰਘਰਸ਼, ਉਨ੍ਹਾਂ ਦੇ ਭਗਤੀ ਭਾਵ ਵਾਲੇ ਨਿਮਰ ਸੁਭਾ ਦਾ ਵਰਣਨ ਕਰਕੇ ਸੰਗਤਾਂ ਨੂੰ ਭਾਵਕ ਕਰ ਦਿੱਤਾ। ਇਸ ਮੌਕੇ ਸੰਗਤਾਂ ਵਿਚ ਹਾਜ਼ਰ ਸ਼ਖ਼ਸੀਅਤਾਂ ਵਿਚ ਕਮੇਟੀ ਦੇ ਮੁੱਖ ਪ੍ਰਬੰਧਕ ਗਿਆਨੀ ਬਲਵੀਰ ਸਿੰਘ ਸਾਬਕਾ ਪੰਚ, ਸਰਦਾਰ ਬਲਵੀਰ ਸਿੰਘ, ਰਘਵੀਰ ਸਿੰਘ ਟਰਾਂਸਪੋਰਟ, ਗਿਆਨੀ ਸੁਖਵਿੰਦਰ ਸਿੰਘ ਰਾਜਾ ਮੈਂਬਰ ਪੰਚਾਇਤ, ਅਮਰੀਕ ਸਿੰਘ ਸੌਢੀ, ਗਿਆਨੀ ਕੇਵਲ ਸਿੰਘ, ਰਵਿੰਦਰ ਸਿੰਘ, ਗੁਰਚਰਨ ਸਿੰਘ ਦਾਰੀ, ਦਿਲਬਾਗ ਸਿੰਘ ਬਾਗਾ, ਪਰਮਿੰਦਰ ਸਿੰਘ, ਮੇਜਰ ਸਿੰਘ, ਗਿਆਨੀ ਦਲਜੀਤ ਸਿੰਘ, ਮੈਡਮ ਜਤਿੰਦਰ ਕੌਰ, ਰਣਜੀਤ ਕੌਰ ਹਰਪ੍ਰੀਤ ਕੌਰ, ਜਸਵੀਰ ਕੌਰ, ਸਾਬਕਾ ਸਰਪੰਚ ਜਸਵਿੰਦਰ ਕੌਰ ਸੋਢੀ, ਅਮਰਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।