29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਿਸ਼ਨਪੁਰ ਭਰਥਲਾ ਵਿਖੇ ਹੋਵੇਗਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ

ਕਾਠਗੜ੍ਹ, 29 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਕਿਸ਼ਨਪੁਰ ਭਰਥਲਾ ਤੇ ਬਾਜ ਖਾਲਸਾ ਗਤਕਾ ਕਲੱਬ ਰੋਪੜ ਵਲੋਂ ਇਸ ਵਾਰ ਵੀ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਆਪਣੀ ਵਿਰਾਸਤ, ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ।

Ad Position 21
No active advertisement
ਲਵਪ੍ਰੀਤ ਸਿੰਘ ਕਿਸ਼ਨਪੁਰ 30-10-2026
ਕਾਠਗੜ੍ਹ, 29 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਕਿਸ਼ਨਪੁਰ ਭਰਥਲਾ ਤੇ ਬਾਜ ਖਾਲਸਾ ਗਤਕਾ ਕਲੱਬ ਰੋਪੜ ਵਲੋਂ ਇਸ ਵਾਰ ਵੀ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਆਪਣੀ ਵਿਰਾਸਤ, ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਲਵਪ੍ਰੀਤ ਸਿੰਘ ਕਿਸ਼ਨਪੁਰ ਸੇਵਾਦਾਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਬੱਚੇ ਮੋਬਾਈਲ ਤੇ ਸੋਸ਼ਲ ਮੀਡੀਆ ਵੱਲ ਵੱਧ ਰਹੇ ਹਨ, ਜਿਸ ਕਾਰਨ ਉਹ ਆਪਣੇ ਸ਼ਾਨਦਾਰ ਇਤਿਹਾਸ ਤੇ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਨ। ਇਸੇ ਨੂੰ ਮੁੱਖ ਰੱਖਦਿਆਂ ਸੁਸਾਇਟੀ ਵਲੋਂ ਇਹ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਬੱਚੇ ਕਿਤਾਬਾਂ ਨਾਲ ਜੁੜ ਸਕਣ, ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਵੱਡੇ ਇਨਾਮ ਦਿੱਤੇ ਜਾਣਗੇ। ਮੁਕਾਬਲੇ ਲਈ ਕਿਤਾਬਾਂ ਦੀ ਪੀ. ਡੀ. ਐਫ. ਵੀ ਉਪਲਬਧ ਕਰਵਾਈ ਜਾ ਰਿਹਾ ਹੈ। ਲਵਪ੍ਰੀਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਗੁਰਮਤਿ ਮੁਕਾਬਲੇ ਵਿਚ ਜ਼ਰੂਰ ਭਾਗ ਦਿਵਾਉਣ। ਉਨ੍ਹਾਂ ਕਿਹਾ ਕਿ ਆਓ, ਆਪਣੇ ਬੱਚਿਆਂ ਨੂੰ ਕਿਤਾਬਾਂ ਨਾਲ ਜੋੜੀਏ, ਇਤਿਹਾਸ ਤੋਂ ਜਾਣੂ ਕਰਵਾਈਏ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕਰੀਏ। ਇਹੀ ਸਾਡੀ ਆਉਣ ਵਾਲੀ ਪੀੜ੍ਹੀ ਲਈ ਸਭ ਤੋਂ ਵੱਡੀ ਸੇਵਾ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਮੱਲਪੁਰ ’ਚ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ ਬਹਿਰਾਮ ’ਚ ਮਹਾਂਰਿਸ਼ੀ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਭਲਕੇ
Ad Position 24