ਸਿੱਖਿਆ ਕ੍ਰਾਂਤੀ ਦੇ ਨਾਂਅ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਰੋਕੇ ਸਰਕਾਰ-ਚੌਹਾਨ
ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹਲਕਾ ਵਿਧਾਇਕਾਂ ਦੇ ਨਾਂਅ ਦੇ ਬੋਰਡ ਲਗਾਉਣ ’ਤੇ ਲਗਪਗ 29-95 ਲੱਖ ਦਾ ਖਰਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਸਰਕਾਰ ਰੋਕੇ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਇੰਚਾਰਜ ਮੱਖਣ ਲਾਲ ਚੌਹਾਨ ਨੇ ਕੀਤਾ।
ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹਲਕਾ ਵਿਧਾਇਕਾਂ ਦੇ ਨਾਂਅ ਦੇ ਬੋਰਡ ਲਗਾਉਣ ’ਤੇ ਲਗਪਗ 29-95 ਲੱਖ ਦਾ ਖਰਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਸਰਕਾਰ ਰੋਕੇ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਇੰਚਾਰਜ ਮੱਖਣ ਲਾਲ ਚੌਹਾਨ ਨੇ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਬੋਰਡਾਂ ਨੂੰ ਸਥਾਪਿਤ ਕਰਨ ਲਈ 27 ਅਕਤੂਬਰ ਤੋਂ 7 ਨਵੰਬਰ ਤੱਕ ਸਮਾਂ ਸੀਮਾਂ ਨਿਰਧਾਰਿਤ ਕੀਤੀ ਗਈ ਹੈ ਜਦਕਿ ਇਹ ਸਮਾਂ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਚੌਹਾਨ ਨੇ ਅੱਗੇ ਕਿਹਾ ‘ਆਪ’ (ਆਮ ਆਦਮੀ ਪਾਰਟੀ) ਦੀ ਸਰਕਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜ੍ਹਾਈ ਤੋਂ ਹਟਾ ਕੇ ਉਦਘਾਟਨੀ ਸਮਾਗਮਾਂ ਵਿਚ ਲਗਾ ਕੇ ਵਿਦਿਆਰਥੀਆਂ ਨੂੰ ਵਿੱਦਿਆ ਤੋਂ ਵਾਂਝੇ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਐਲੀਮੈਂਟਰੀ ਸਕੂਲਾਂ ਲਈ 5,000 ਰੁਪਏ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 20,000 ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜੋ ਕਿ ਸਰਕਾਰੀ ਖਜ਼ਾਨੇ ’ਤੇ ਬੇ ਮਤਲਬ ਦਾ ਬੋਝ ਹੈ। ਚੌਹਾਨ ਨੇ ਕਿਹਾ ਕਿ ਮਾਨ ਸਾਹਿਬ ਦੱਸਣ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹਲਕਾ ਵਿਧਾਇਕ ਦੇ ਨਾਂਅ ਦੀਆਂ ਤਖਤੀਆਂ ਸਕੂਲਾਂ ਵਿਚ ਲਗਾਉਣ ਨਾਲ ਕਿਹੜੀ ਸਿੱਖਿਆ ਕ੍ਰਾਂਤੀ ਆਵੇਗੀ। ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।