31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਕਾਰ ਬਣਨ ’ਤੇ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ-ਚੇਚੀ

ਸੜੋਆ, 30 ਅਕਤੂਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 31-10-2026
ਸੜੋਆ, 30 ਅਕਤੂਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਚੇਚੀ ਨੇ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ’ਚ ਨਸ਼ਿਆਂ ਦਾ ਬੋਲਬਾਲਾ ਵਧਣ ਕਰਕੇ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅੰਦਰ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਿਆਰੀ ਨਾਲ ਚੋਣਾਂ ਲੜੇਗਾ। ਚੇਚੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੀਰਾ ਸਿੰਘ ਗਾਬੜੀਆ ਬੀ. ਸੀ. ਵਿੰਗ ਪੰਜਾਬ ਪ੍ਰਧਾਨ ਨੇ ਬੀ.ਸੀ ਵਰਗ ਲਈ ਭਲਾਈ ਸਕੀਮਾਂ ਅਤੇ ਬੀ. ਸੀ. ਵਰਗ ਨੂੰ ਉੱਚਾ ਚੁੱਕਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਹਿਸੀਲ ਬਲਾਚੌਰ ਦੇ ਅੰਦਰ ਬੀ. ਸੀ. ਵਰਗ ਨੂੰ ਅੱਗੇ ਲਿਆਉਣ ਲਈ ਦਿਨ ਰਾਤ ਮੀਟਿੰਗਾਂ ਕਰਕੇ ਅਤੇ ਬੀ. ਸੀ. ਵਰਗ ਦੇ ਹਰ ਵਿਅਕਤੀ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾ ਕੇ ਪਾਰਟੀ ਸਰਗਰਮੀਆਂ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਬੀ. ਸੀ. ਵਰਗ ਨੂੰ ਨਾਲ ਲੈ ਕੇ ਚੱਲੇਗੀ ਤੇ ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਭਾਈ ਗੁਰਪ੍ਰੀਤ ਸਿੰਘ ਦਾ ਕੀਰਤਨੀ ਜਥਾ। ਮਾਸਟਰ ਜੁਝਾਰ ਸਿੰਘ ਰੱਕੜ ਨਮਿਤ ਅੰਤ... ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 3 ਦੇ ਰੋਸ ਪ੍ਰਦਰਸ਼ਨ ਧੂਰੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ
Ad Position 24