31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਆਪ’ ਵਲੋਂ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਬਣਾਇਆ ਆਪਣਾ ਉਮੀਦਵਾਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਦਾ ਕੀਤਾ ਧੰਨਵਾਦ

ਬਲਾਚੌਰ, 31 ਅਕਤੂਬਰ (ਨਰੇਸ਼ ਧੌਲ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 01-11-2026
ਬਲਾਚੌਰ, 31 ਅਕਤੂਬਰ (ਨਰੇਸ਼ ਧੌਲ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬੀਬੀ ਸੰਤੋਸ਼ ਕਟਾਰੀਆ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਬਲਾਚੌਰ ਹਲਕੇ ਤੋਂ ਜਿੱਤ ਹਾਸਿਲ ਕੀਤੀ ਸੀ। ਹੁਣ ਪਾਰਟੀ ਵਲੋਂ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਉਮੀਦਵਾਰ ਬਣਾਏ ਜਾਣ ਨਾਲ ਹਲਕੇ ਦੀਆਂ ਸਿਆਸੀ ਸਰਗਰਮੀਆਂ ਵਿਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਲੋਕਾਂ ਦੀ ਸੇਵਾ ਤੇ ਇਲਾਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਹਮੇਸ਼ਾ ਪਹਿਲ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਜਾਰੀ ਰੱਖੇ ਜਾਣਗੇ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਲਾਚੌਰ ਹਲਕੇ ਦੇ ਲੋਕਾਂ ਵਲੋਂ ਦਿੱਤਾ ਪਿਆਰ, ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਲਈ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਤਰ੍ਹਾਂ ਯਕੀਨ ਹੈ ਕਿ ਹਲਕਾ ਵਾਸੀ ਪਿਛਲੀ ਵਾਰ ਵਾਂਗ ਇਸ ਵਾਰ ਵੀ ਮੈਨੂੰ ਚੋਣਾਂ ਦੌਰਾਨ ਵੱਡਾ ਮਾਣ ਸਤਿਕਾਰ ਬਖਸ਼ਣਗੇ।
Ad Position 22
No active advertisement
ਪਿਛਲੀ ਖ਼ਬਰ “ ਸੁਰੱਖਿਅਤ ਬਚਪਨ ਅਭਿਆਨ” ਤਹਿਤ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਕਬੱਡੀ ਵਿਚ ਫ਼ਰੀਦਕੋਟ ਅਤੇ ਮੋਗਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ
Ad Position 24