31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਕਾਰਵਾਈ ਧਾਰਮਿਕ ਪ੍ਰੀਖਿਆ

ਰਾਹੋਂ, 31 ਅਕਤੂਬਰ (ਉਂਕਾਰ ਸਿੰਘ ਰਾਠੋਰ)-ਬੱਚਿਆਂ ਨੂੰ ਸਿੱਖ ਧਰਮ, ਗੁਰਬਾਣੀ, ਸਿੱਖ ਇਤਿਹਾਸ ਤੇ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਧਾਰਮਿਕ ਪ੍ਰੀਖਿਆ-2026 ਕਰਵਾਈ ਗਈ। ਪ੍ਰੀਖਿਆ ਵਿਚ ਸਕੂਲ ਦੇ ਲਗਪਗ 150 ਵਿਦਿਆਰਥੀਆਂ ਨੇ ਉਤਸ਼ਾਹ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 01-11-2026
ਰਾਹੋਂ, 31 ਅਕਤੂਬਰ (ਉਂਕਾਰ ਸਿੰਘ ਰਾਠੋਰ)-ਬੱਚਿਆਂ ਨੂੰ ਸਿੱਖ ਧਰਮ, ਗੁਰਬਾਣੀ, ਸਿੱਖ ਇਤਿਹਾਸ ਤੇ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਧਾਰਮਿਕ ਪ੍ਰੀਖਿਆ-2026 ਕਰਵਾਈ ਗਈ। ਪ੍ਰੀਖਿਆ ਵਿਚ ਸਕੂਲ ਦੇ ਲਗਪਗ 150 ਵਿਦਿਆਰਥੀਆਂ ਨੇ ਉਤਸ਼ਾਹ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲਿਆ। ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਮੈਡਮ ਪਰਮਜੀਤ ਕੌਰ, ਮੈਡਮ ਹਰਜਿੰਦਰ ਕੌਰ ਤੇ ਮੈਡਮ ਜਸਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਦੀ ਦੇਖ-ਰੇਖ ਹੇਠ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਗਈ। ਪ੍ਰੀਖਿਆ ਨੂੰ ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਪੱਧਰ ਅਨੁਸਾਰ ਤਿੰਨ ਵਰਗਾਂ ਵਿਚ ਵੰਡਿਆ ਗਿਆ ਸੀ। ਪਹਿਲੇ ਵਰਗ ਵਿਚ ਦੂਜੀ ਤੋਂ ਪੰਜਵੀਂ ਜਮਾਤ, ਦੂਜੇ ਵਰਗ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਤੀਜੇ ਵਰਗ ਵਿਚ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਤਿੰਨਾਂ ਵਰਗਾਂ ਦੇ ਬੱਚਿਆਂ ਨੇ ਪੂਰੀ ਗੰਭੀਰਤਾ ਤੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਅੱਜ ਦੇ ਆਧੁਨਿਕ ਅਤੇ ਮੁਕਾਬਲੇਬਾਜ਼ੀ ਦੇ ਦੌਰ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਗੁਰਬਾਣੀ, ਸਿੱਖ ਇਤਿਹਾਸ ਤੇ ਸੱਭਿਆਚਾਰਕ ਵਿਰਸੇ ਦੀ ਜਾਣਕਾਰੀ ਦੇਣਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਐਮ. ਡੀ. ਜਗੀਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਕਾਂਤਾ ਰਾਣੀ, ਨਰੇਸ਼ ਕੁਮਾਰੀ, ਰਵਿੰਦਰ, ਕੁਲਵਿੰਦਰ, ਗੁਰਪ੍ਰੀਤ, ਰਮਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਫੜਿਆ ਭਾਜਪਾ ਦਾ ਪੱਲਾ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ 31 ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ
Ad Position 24