ਅੰਮ੍ਰਿਤ ਸੰਚਾਰ ਦੌਰਾਨ 23 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ
ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸੇ ਲੜੀ ਤਹਿਤ ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਗੁਰੂ ਅੰਗਦ ਨਗਰ ਸਾਹਿਬ ਵਿਖੇ ਕੀਰਤਨ ਦਰਬਾਰ ਦੇ ਸਮਾਗਮਾਂ ਦੀ ਸਮਾਪਤੀ ਤੋਂ ਉਪਰੰਤ ਅਗਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ।
ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸੇ ਲੜੀ ਤਹਿਤ ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਗੁਰੂ ਅੰਗਦ ਨਗਰ ਸਾਹਿਬ ਵਿਖੇ ਕੀਰਤਨ ਦਰਬਾਰ ਦੇ ਸਮਾਗਮਾਂ ਦੀ ਸਮਾਪਤੀ ਤੋਂ ਉਪਰੰਤ ਅਗਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਦੇ ਉਪਰਾਲੇ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਲੰਟੀਅਰ ਸਿੰਘਾਂ ਦੇ ਅਤੇ ਬੀਬੀ ਦਮਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਅੰਮ੍ਰਿਤ ਸੰਚਾਰ ਕਰਵਾਇਆ। ਅੰਮ੍ਰਿਤ ਸੰਚਾਰ ਦੌਰਾਨ 23 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਜੋਗਾ ਸਿੰਘ ਤੇ ਤੇਜਾ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਸਾਰੇ ਸਮਾਗਮਾਂ ਦੀ ਸਟੇਜ ਸਕੱਤਰ ਦੀ ਭੂਮਿਕਾ ਰੇਸ਼ਮ ਸਿੰਘ ਵਿਕਾਸ ਨਗਰ ਵਲੋਂ ਨਿਭਾਈ ਗਈ।