02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੈਲੀ ਨੂੰ ਕਾਮਯਾਬ ਬਣਾਉਣ ਲਈ ਰਵੀ ਇੰਦਰ ਸਿੰਘ ਬਾਗੋਵਾਲ ਨੇ ਸੀਨੀਅਰ ਲੀਡਰਸ਼ਿਪ, ਭਾਜਪਾ ਸਮਰਥਕਾਂ, ਪ੍ਰਸ਼ਾਸਨ ਅਤੇ ਚਾਹੁਣ ਵਾਲਿਆਂ ਦਾ ਕੀਤਾ ਧੰਨਵਾਦ

ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰੈਲੀ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਰਵੀ ਇੰਦਰ ਸਿੰਘ ਬਾਗੋਵਾਲ ਨੇ ਸੀਨੀਅਰ ਲੀਡਰਸ਼ਿਪ, ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ, ਪ੍ਰਸ਼ਾਸਨ ਅਤੇ ਉਨ੍ਹਾਂ ਦੇ ਸਾਰੇ ਚਾਹੁਣ ਵਾਲਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਕਾਮਯਾਬੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੀ ਟੀਮ, ਵਰਕਰਾਂ ਤੇ ਸ਼ੁਭਚਿੰਤਕਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

Ad Position 21
No active advertisement
ਰਵੀ ਇੰਦਰ ਸਿੰਘ ਬਾਗੋਵਾਲ 02-11-2026
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰੈਲੀ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਰਵੀ ਇੰਦਰ ਸਿੰਘ ਬਾਗੋਵਾਲ ਨੇ ਸੀਨੀਅਰ ਲੀਡਰਸ਼ਿਪ, ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ, ਪ੍ਰਸ਼ਾਸਨ ਅਤੇ ਉਨ੍ਹਾਂ ਦੇ ਸਾਰੇ ਚਾਹੁਣ ਵਾਲਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਕਾਮਯਾਬੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੀ ਟੀਮ, ਵਰਕਰਾਂ ਤੇ ਸ਼ੁਭਚਿੰਤਕਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਦੇ ਮਾਰਗਦਰਸ਼ਨ, ਭਾਜਪਾ ਵਰਕਰਾਂ ਦੀ ਦਿਨ-ਰਾਤ ਮਿਹਨਤ ਤੇ ਸਮਰਥਕਾਂ ਦੇ ਜੋਸ਼ ਨੇ ਰੈਲੀ ਨੂੰ ਇੱਕ ਇਤਿਹਾਸਕ ਸਮਾਗਮ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਹਰ ਵਰਕਰ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਿਸ ਕਰਕੇ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਤੇ ਪ੍ਰੋਗਰਾਮ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਉਨ੍ਹਾਂ ਪ੍ਰਸ਼ਾਸਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਤੇ ਸੁਚੱਜੇ ਪ੍ਰਬੰਧਾਂ ਕਰਕੇ ਸੁਰੱਖਿਆ ਤੇ ਟ੍ਰੈਫਿਕ ਸਮੇਤ ਸਾਰੇ ਇੰਤਜ਼ਾਮ ਸ਼ਾਨਦਾਰ ਰਹੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ, ਇਲਾਕੇ ਦੇ ਵਿਕਾਸ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਸੇ ਤਰ੍ਹਾਂ ਮਿਹਨਤ ਨਾਲ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਲਾਲੜੀਏ ਗੋਤ ਜਠੇਰਿਆਂ ਦਾ ਮੇਲਾ 22 ਨੂੰ ਅਗਲੀ ਖ਼ਬਰ ਰਾਮਪਾਲ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਥਾਣਾ ਟਾਂਡਾ ਅੱਗੇ ਧਰਨਾ ਜਾਰੀ
Ad Position 24