02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਠਗੜ੍ਹ ਵਿਖੇ ਐਮ.ਪੀ. ਮਲਵਿੰਦਰ ਸਿੰਘ ਕੰਗ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਪਿੰਡ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਵੱਡਾ ਮਾਹੌਲ ਦੇਖਣ ਨੂੰ ਮਿਲਿਆ। ਗ੍ਰਾਮ ਪੰਚਾਇਤ ਪਿੰਡ ਕਾਠਗੜ੍ਹ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਐਮ.

Ad Position 21
No active advertisement
ਅਜੀਤ ਡੈਸਕ 02-11-2026
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਪਿੰਡ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਵੱਡਾ ਮਾਹੌਲ ਦੇਖਣ ਨੂੰ ਮਿਲਿਆ। ਗ੍ਰਾਮ ਪੰਚਾਇਤ ਪਿੰਡ ਕਾਠਗੜ੍ਹ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਐਮ.ਪੀ. ਸ. ਮਲਵਿੰਦਰ ਸਿੰਘ ਕੰਗ ਅਤੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਵਿਧਾਇਕ ਸ਼੍ਰੀਮਤੀ ਸੰਤੋਸ਼ ਕਟਾਰੀਆ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਲਗਾਏ ਗਏ ਵੱਡੇ ਸਵਾਗਤੀ ਬੋਰਡ ਅਤੇ ਲੋਕਾਂ ਦੇ ਇਕੱਠ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਕਾਠਗੜ੍ਹ ਦੀ ਪੰਚਾਇਤ ਨੂੰ ਪਾਣੀ ਦਾ ਟੈਂਕਰ ਭੇਟ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਤੋਹਫ਼ੇ ਲਈ ਵਿਧਾਇਕ ਦਾ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਟੈਂਕਰ ਪਿੰਡ ਦੇ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ। ਪਿੰਡ ਵਿੱਚ ਪਾਣੀ ਦੀ ਸਪਲਾਈ ਤੇ ਹੋਰ ਜ਼ਰੂਰੀ ਕੰਮਾਂ ਲਈ ਇਹ ਟੈਂਕਰ ਵੱਡੀ ਸਹੂਲਤ ਦੇਵੇਗਾ। ਸਮਾਗਮ ਦੌਰਾਨ ਸਰਪੰਚ ਰਿਸ਼ੂ ਬਾਲਾ ਤੇ ਸੇਵਾਦਾਰ ਸਾਂਈ ਕਾਲੇ ਸ਼ਾਹ, ਬਲਾਕ ਸੰਮਤੀ ਮੈਂਬਰ ਸੁਰੇਸ਼ ਕੁਮਾਰ, ਪੈਨੀ ਪਹਿਲਵਾਨ ਤੇ ਹੋਰ ਪੰਚਾਇਤ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐਮ.ਪੀ. ਅਤੇ ਵਿਧਾਇਕ ਦਾ ਪਿੰਡ ਵਿੱਚ ਆਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਹਮੇਸ਼ਾ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ ਤੇ ਆਗੂਆਂ ਦੇ ਸਹਿਯੋਗ ਨਾਲ ਪਿੰਡ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਪਿੰਡ ਵਾਸੀਆਂ ਦੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ। ਵਿਧਾਇਕ ਸੰਤੋਸ਼ ਕਟਾਰੀਆ ਨੇ ਵੀ ਕਿਹਾ ਕਿ ਕਾਠਗੜ੍ਹ ਪਿੰਡ ਮੇਰੇ ਆਪਣੇ ਪਰਿਵਾਰ ਵਾਂਗ ਹੈ ਤੇ ਪਿੰਡ ਦੀਆਂ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਅੰਤ ਵਿੱਚ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਨੇ ਐਮ.ਪੀ. ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਬੀ. ਡੀ. ਪੀ. ਓ ਵਰਿੰਦਰ ਕੁਮਾਰ ਬਲਾਚੌਰ, ਪਵਨ ਕੁਮਾਰ, ਜੇ. ਈਓ ਅਮਨਪ੍ਰੀਤ ਬਲਾਚੌਰ, ਸੈਕਟਰੀ ਮੁਖਤਿਆਰ ਸਿੰਘ, ਮੌਲਵੀ ਐਸ. ਏਓ ਫਾਰੂਕੀ ਕਾਠਗੜ੍ਹ, ਸ਼ੇਖਰ ਚੌਧਰੀ ਕਾਠਗੜ੍ਹ, ਅਵਤਾਰ ਸਿੰਘ ਤਾਰੀ ਕਾਮਰੇਡ, ਨੰਬਰਦਾਰ ਸੁਖਦੇਵ ਸਿੰਘ ਬਾਜਵਾ, ਹਰਨੇਕ ਸਿੰਘ ਫੌਜੀ, ਰਾਜ ਕੁਮਾਰ ਅਨੰਦ, ਸ਼ੁਭਾਸ਼ ਅਨੰਦ, ਪਵਨ ਕੁਮਾਰ, ਗੌਰਵ ਵੈਦ, ਅਨਿਲ ਕੁਮਾਰ ਸ਼ਰਮਾ ਲਾਡੀ, ਬੌਬੀ ਸਹੋਤਾ, ਮੋਨੂੰ ਕਾਠਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਸ਼ੁੱਭ ਆਰੰਭ ਮੌਕੇ ਸਜਾਈ ਸ਼ੋਭਾ ਯਾਤਰਾ ਅਗਲੀ ਖ਼ਬਰ ਠੇਕੇਦਾਰ ਸੁਰਿੰਦਰ ਪਾਲ ਜਲਵਾਹਾ ਦਾ ਹੋਇਆ ਸਸਕਾਰ
Ad Position 24