01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਿਕਾਰਡ ਤੋੜ ਵੋਟਾਂ ਨਾਲ ਮੁੜ ਜਿੱਤ ਦਰਜ ਕਰਨਗੇ ਸੰਤੋਸ਼ ਕਟਾਰੀਆ-ਧਾਲੀਵਾਲ, ਲਾਡੀ ਰਾਣਾ, ਰਾਜਾ ਘੁੰਮਣ

ਬਲਾਚੌਰ, 1 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ‘ਆਪ’ ਆਗੂਆਂ, ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਜੱਟਪੁਰ, ਸੈਣੀ ਭਲਾਈ ਬੋਰਡ ਦੇ ਚੇਅਰਮੈਨ ਸੰਤੋਖ ਸਿੰਘ ਸ਼ਿਵਾਲਿਕ, ਰਾਜਪੂਤ ਭਲਾਈ ਬੋਰਡ ਦੇ ਚੇਅਰਮੈਨ ਵਿਸ਼ਵਰਾਜ ਕੌਸ਼ਲ ਵਿਸ਼ੂ ਰਾਣਾ, ਜਸਵਿੰਦਰ ਸਿਆਣ, ਗੁਰਪ੍ਰੀਤ ਸੈਣੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਬਲਾਚੌਰ, 1 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ‘ਆਪ’ ਆਗੂਆਂ, ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਜੱਟਪੁਰ, ਸੈਣੀ ਭਲਾਈ ਬੋਰਡ ਦੇ ਚੇਅਰਮੈਨ ਸੰਤੋਖ ਸਿੰਘ ਸ਼ਿਵਾਲਿਕ, ਰਾਜਪੂਤ ਭਲਾਈ ਬੋਰਡ ਦੇ ਚੇਅਰਮੈਨ ਵਿਸ਼ਵਰਾਜ ਕੌਸ਼ਲ ਵਿਸ਼ੂ ਰਾਣਾ, ਜਸਵਿੰਦਰ ਸਿਆਣ, ਗੁਰਪ੍ਰੀਤ ਸੈਣੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਧਾਲੀਵਾਲ ਅਤੇ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਤੇ ‘ਆਪ’ ਦੇ ਜ਼ਿਲ੍ਹਾ ਸੰਯੁਕਤ ਸਕੱਤਰ ਰਾਜਦਵਿੰਦਰ ਸਿੰਘ ਰਾਜਾ ਘੁੰਮਣ ਨੇ ਆਖਿਆ ਕਿ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਹਲਕੇ ਵਿਚ ਕਰਵਾਏ ਵਿਕਾਸ ਕਾਰਜਾਂ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ, ਹੋਰ ਤਾਂ ਹੋਰ ਕੰਢੀ ਨਹਿਰ ਤੇ ਬਿਸਤ ਦੋਆਬ ਨਹਿਰ ਦਾ ਪਾਣੀ ਹਰ ਖੇਤ ਤੱਕ ਪੁੱਜਦਾ ਹੋਣ ਕਾਰਨ ਕਿਸਾਨ ਭਰਾਵਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ 2027 ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਤੋੜ ਵੋਟਾਂ ਨਾਲ ਮੁੱੜ ਜਿੱਤ ਪ੍ਰਾਪਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਤੋਂ ਉਮੀਦਵਾਰ ਬਣਾਉਣ ’ਤੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਵਧਾਈ ਅਗਲੀ ਖ਼ਬਰ ਜਸਜੀਤ ਸਿੰਘ ਦਾ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ
Ad Position 24