01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਨ ਸਭਾ ਹਲਕਾ ਬਲਾਚੌਰ ਦੇ ਭਖਦੇ ਮੁੱਦਿਆਂ ’ਤੇ ਅਜੇ ਮੰਗੂਪੁਰ ਨੇ ਪੱਤਰਕਾਰਾਂ ਨਾਲ ਕੀਤੇ ਵਿਚਾਰ ਸਾਂਝੇ

ਬਲਾਚੌਰ, 1 ਨਵੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ‘ਇਕੱਠੀ ਆਵਾਜ਼ ਤਾਂ ਮਜ਼ਬੂਤ ਪੰਜਾਬ’ ਥੀਮ ਤਹਿਤ ਇੱਕ ਵਿਸ਼ੇਸ਼ ਮੀਡੀਆ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਅਜੇ ਮੰਗੂਪੁਰ ਨੇ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਨਾਲ ਹਲਕੇ ਦੇ ਭਖਦੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਸਥਾਰ ਨਾਲ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਬਲਾਚੌਰ, 1 ਨਵੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ‘ਇਕੱਠੀ ਆਵਾਜ਼ ਤਾਂ ਮਜ਼ਬੂਤ ਪੰਜਾਬ’ ਥੀਮ ਤਹਿਤ ਇੱਕ ਵਿਸ਼ੇਸ਼ ਮੀਡੀਆ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਅਜੇ ਮੰਗੂਪੁਰ ਨੇ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਨਾਲ ਹਲਕੇ ਦੇ ਭਖਦੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੇ ਨਾਲ ਹੀ ਸੈਸ਼ਨ ਦੌਰਾਨ ਹਲਕੇ ਦੀਆਂ ਸਮੱਸਿਆਵਾਂ ਬਾਰੇ ਵੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਅਜੇ ਮੰਗੂਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ‘ਆਪ’ ਨੇ ਕੁਝ ਨਹੀਂ ਕੀਤਾ। ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਬਦਲਾਅ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੋਇਆ ਹੈ। ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਗੈਂਗਸਟਰਵਾਦ ਸਿਖ਼ਰਾਂ ’ ਤੇ ਹੈ। ਇਸ ਦੇ ਨਾਲ ਹੀ ਮੰਗੂਪੁਰ ਨੇ ਕਿਹਾ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਤੇ ਸਿਹਤ ਕ੍ਰਾਂਤੀ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ ਹੈ। ਸਰਕਾਰੀ ਸਕੂਲਾਂ ਵਿੱਚ ਅਧਿਆਪਕ ਤੱਕ ਨਹੀਂ ਹਨ। ਦੂਜੇ ਪਾਸੇ ਬਲਾਚੌਰ ਵਿੱਚ ਸਿਹਤ ਸਿਸਟਮ ਦਾ ਵੀ ਹਾਲ ਬੇਹਾਲ ਹੈ। ਸਿਵਲ ਹਸਪਤਾਲਾਂ ਵਿੱਚ ਡਾਕਟਰ ਨਹੀਂ ਹਨ ਤੇ ਲੱਖਾਂ ਰੁਪਏ ਫੂਕ ਕੇ ਬਣਾਏ ਮੁਹੱਲਾ ਕਲੀਨਿਕ ਵੀ ਕਿਸੇ ਕੰਮ ਦੇ ਸਾਬਿਤ ਨਹੀਂ ਹੋ ਰਹੇ। ‘ਇਕੱਠੀ ਆਵਾਜ਼ ਮਜ਼ਬੂਤ ਪੰਜਾਬ’ ਥੀਮ ਹੇਠ ਕਰਵਾਏ ਗਏ ਇਸ ਵਿਚਾਰ ਚਰਚਾ ਸੈਸ਼ਨ ਦੌਰਾਨ ਅਜੇ ਮੰਗੂਪੁਰ ਨੇ ਹਲਕੇ ਵਿੱਚ ਵੱਧ ਰਹੇ ਨਸ਼ੇ ਦੀ ਸਮੱਸਿਆ ’ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਦਲਦਲ ਵਿੱਚ ਧਕੇਲਣ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਇਸ ਦੇ ਨਾਲ-ਨਾਲ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਦੀ ਸਮੱਸਿਆ ਹੋਰ ਜ਼ਿਆਦਾ ਗੰਭੀਰ ਹੋਈ ਹੈ। ਲੋਕ ਮਰ ਰਹੇ ਹਨ, ਨੌਜਵਾਨ ਪੀੜ੍ਹੀ ਵੀ ਨਸ਼ੇ ਦੀ ਰਾਹ ’ਤੇ ਤੁਰ ਪਈ ਹੈ। ਇਸ ਦੇ ਨਾਲ ਹੀ ਮੰਗੂਪੁਰ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਹੁੰਦੀ ਗ਼ੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ ਬਾਰੇ ਵੀ ਗੱਲਬਾਤ ਕੀਤੀ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਬਲਾਚੌਰ ਦਾ ਵਜੂਦ ਖ਼ਤਰੇ ਵਿੱਚ ਪੈ ਗਿਆ ਹੈ। ਕਾਂਗਰਸ ਸਰਕਾਰ ਵੇਲੇ ਨਾਜਾਇਜ਼ ਮਾਈਨਿੰਗ ’ਤੇ ਠੱਲ੍ਹ ਪਾਈ ਗਈ ਸੀ। ਇਸ ਤੋਂ ਇਲਾਵਾ ਵਿਚਾਰ ਚਰਚਾ ਸੈਸ਼ਨ ਦੌਰਾਨ ਅਜੇ ਮੰਗੂਪੁਰ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ ਗੰਦਾ ਹੋਣ ਕਰਕੇ ਕੈਂਸਰ ਦੀ ਬੀਮਾਰੀ ਵੱਧ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਅਜੇ ਮੰਗੂਪੁਰ ਵੱਲੋਂ ਪੱਤਰਕਾਰ ਭਾਈਚਾਰੇ ਦੁਆਰਾ ਬਲਾਚੌਰ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਕਾਂਗਰਸ ਪਾਰਟੀ ਹੀ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਮੁੱਚੇ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਸਮੁੱਚੇ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ ਤੇ ਕਰਵਾਇਆ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਸਮੁੱਚੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੌਰਵ ਸੰਧੂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਹਲਕਾ ਸਨੌਰ ਦੀਆਂ ਸਰਗਰਮੀਆਂ ਬਾਰੇ ਕਰਵਾਇਆ ਜਾਣੂੰ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਕਰਵਾਇਆ ਲੜੀ ਦਾ ਸੰਪੂਰਨਤਾ ਸਮਾਗਮ
Ad Position 24