ਗੋਰਖ ਟਿੱਲਾ ਮੋਹਣ ਮਾਜਰਾ ਵਿਖੇ ਛਿੰਝ ਮੇਲਾ ਕਰਵਾਇਆ
ਕਾਠਗੜ੍ਹ, 2 ਨਵੰਬਰ (ਪ. ਪ)-ਗੋਰਖ ਟਿੱਲਾ ਪਿੰਡ ਮੋਹਣ ਮਾਜਰਾ ਵਿਖੇ ਗੱਦੀਨਸ਼ੀਨ ਬਾਬਾ ਗਿਆਨ ਦਾਸ ਫੱਕਰ ਦੀ ਸਰਪ੍ਰਸਤੀ ਹੇਠ ਸਾਲਾਨਾ ਛਿੰਝ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ।
ਕਾਠਗੜ੍ਹ, 2 ਨਵੰਬਰ (ਪ.ਪ)-ਗੋਰਖ ਟਿੱਲਾ ਪਿੰਡ ਮੋਹਣ ਮਾਜਰਾ ਵਿਖੇ ਗੱਦੀਨਸ਼ੀਨ ਬਾਬਾ ਗਿਆਨ ਦਾਸ ਫੱਕਰ ਦੀ ਸਰਪ੍ਰਸਤੀ ਹੇਠ ਸਾਲਾਨਾ ਛਿੰਝ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਮੇਲੇ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਪਹਿਲਵਾਨਾਂ ਅਤੇ ਨੌਜਵਾਨਾਂ ਨੇ ਪਹੁੰਚ ਕੇ ਹਾਜ਼ਰੀ ਲਗਾਈ। ਮੇਲੇ ਦੀ ਸ਼ੁਰੂਆਤ ਧਾਰਮਿਕ ਰਸਮਾਂ ਨਾਲ ਕੀਤੀ ਗਈ। ਦੂਰ-ਦੂਰ ਤੋਂ ਆਏ ਨਾਮੀ ਪਹਿਲਵਾਨਾਂ ਨੇ ਆਪਣੇ ਜੌਹਰ ਦਿਖਾਏ ਅਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਉੱਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਮਹਾਂਪੁਰਸ਼ਾਂ ਵੱਲੋਂ ਭਾਜਪਾ ਆਗੂ ਵਿਜੇ ਭਾਟੀਆ ਸੰਡਰੇਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।