02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਜਪਾ ਆਗੂ ਅਸ਼ੋਕ ਨਾਨੋਵਾਲ ਤੇ ਸੰਦੀਪ ਭਾਟੀਆ ਸੋਨੂੰ ਆਦੋਆਣਾ

ਕਾਠਗੜ੍ਹ, 2 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਸ ਦੀਆਂ ਕਹੀਆਂ ਗੱਲਾਂ ਅਤੇ ਕੀਤੇ ਕੰਮਾਂ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਜਿਹੜੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਨੂੰ ਨੈਤਿਕਤਾ, ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦਾ ਪਾਠ ਪੜ੍ਹਾਉਂਦੇ ਸਨ, ਅੱਜ ਉਹੀ ਸੰਜੀਵ ਅਰੋੜਾ ਵਰਗੇ ਵਿਵਾਦਾਂ ’ਚ ਘਿਰੇ ਆਗੂ ਨੂੰ ਟਿਕਟ ਦੇ ਕੇ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਦੀ ਅਸਲੀਅਤ ਸਾਹਮਣੇ ਲਿਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 03-11-2026
ਕਾਠਗੜ੍ਹ, 2 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਸ ਦੀਆਂ ਕਹੀਆਂ ਗੱਲਾਂ ਅਤੇ ਕੀਤੇ ਕੰਮਾਂ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਜਿਹੜੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਨੂੰ ਨੈਤਿਕਤਾ, ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦਾ ਪਾਠ ਪੜ੍ਹਾਉਂਦੇ ਸਨ, ਅੱਜ ਉਹੀ ਸੰਜੀਵ ਅਰੋੜਾ ਵਰਗੇ ਵਿਵਾਦਾਂ ’ਚ ਘਿਰੇ ਆਗੂ ਨੂੰ ਟਿਕਟ ਦੇ ਕੇ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਦੀ ਅਸਲੀਅਤ ਸਾਹਮਣੇ ਲਿਆ ਰਹੇ ਹਨ। ਭਾਜਪਾ ਦੇ ਆਗੂ ਅਸ਼ੋਕ ਨਾਨੋਵਾਲ ਤੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਕਹਿੰਦੇ ਸਨ ਕਿ ਉਹ ਕਿਸੇ ਵੀ ਦਾਗੀਂ ਵਿਅਕਤੀ ਨੂੰ ਟਿਕਟ ਨਹੀਂ ਦੇਣਗੇ ਅਤੇ ਰਾਜਨੀਤੀ ’ਚ ਸਾਫ਼-ਸੁਥਰੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣਗੇ ਪਰ ਅੱਜ ਉਨ੍ਹਾਂ ਦੇ ਫ਼ੈਸਲੇ ਉਨ੍ਹਾਂ ਦੇ ਆਪਣੇ ਹੀ ਬਿਆਨਾਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੀ ਨੈਤਿਕਤਾ ਸਿਰਫ਼ ਚੋਣਾਂ ਵੇਲੇ ਭਾਸ਼ਨ ਦੇਣ ਲਈ ਸੀ, ਕੀ ਪੰਜਾਬ ਦੀ ਸੱਤਾ ਅਤੇ ਪੰਜਾਬ ਦੇ ਸਰੋਤਾਂ ਦੀ ਵਰਤੋਂ ਸਿਰਫ਼ ਪਾਰਟੀ ਦੇ ਸਿਆਸੀ ਅਤੇ ਆਰਥਿਕ ਹਿੱਤਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵੱਧਦੇ ਜਨ-ਸਮਰਥਨ ਅਤੇ ਪੰਜਾਬ ਵਿੱਚ ਮਜ਼ਬੂਤ ਹੁੰਦੀ ਪਕੜ ਤੋਂ ਆਮ ਆਦਮੀ ਪਾਰਟੀ ਘਬਰਾਈ ਹੋਈ ਹੈ । 2027 ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਰ ਵਾਅਦੇ ਅਤੇ ਹਰ ਫ਼ੈਸਲੇ ਦਾ ਜਵਾਬ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਆਇਲ ਨੇ ਸੈਦਪੁਰ ਕਲਾਂ ’ਚ ਕਰਵਾਏ ਪੇਂਟਿੰਗ ਮੁਕਾਬਲੇ ਅਗਲੀ ਖ਼ਬਰ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਸਬ-ਜੋਨ ਨਵਾਂਸ਼ਹਿਰ ਦੇ ਅਹੁਦੇਦਾਰਾਂ ਦੀ ਹੋਈ ਚੋਣ
Ad Position 24