02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਯੁਕਤ ਕਿਸਾਨ ਮੋਰਚੇ ਨੇ ਡਿਪਟੀ ਰਜਿਸਟਰਾਰ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 2 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੰਗਾਂ ਸਬੰਧੀ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨਾਂ ਦੇ ਹੱਦ ਕਰਜ਼ਿਆਂ ਲਈ ਜ਼ਮੀਨ ਰਹਿਣ ਰੱਖਣ ਦੀ ਸ਼ਰਤ ਖ਼ਤਮ ਕਰਨ, ਪਹਿਲਾਂ ਚੱਲ ਰਹੀਆਂ ਵਿਆਜ ਦਰਾਂ ਅਨੁਸਾਰ ਕਰਜ਼ਿਆਂ ਦੀ ਐਡਵਾਂਸਮੈਂਟ ਕਰਨ ਅਤੇ ਕਿਸਾਨਾਂ ਉੱਤੇ ਚੱਕਰਵਰਤੀ ਵਿਆਜ ਨਾ ਲਗਾਉਣ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-11-2026
ਨਵਾਂਸ਼ਹਿਰ, 2 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੰਗਾਂ ਸਬੰਧੀ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨਾਂ ਦੇ ਹੱਦ ਕਰਜ਼ਿਆਂ ਲਈ ਜ਼ਮੀਨ ਰਹਿਣ ਰੱਖਣ ਦੀ ਸ਼ਰਤ ਖ਼ਤਮ ਕਰਨ, ਪਹਿਲਾਂ ਚੱਲ ਰਹੀਆਂ ਵਿਆਜ ਦਰਾਂ ਅਨੁਸਾਰ ਕਰਜ਼ਿਆਂ ਦੀ ਐਡਵਾਂਸਮੈਂਟ ਕਰਨ ਅਤੇ ਕਿਸਾਨਾਂ ਉੱਤੇ ਚੱਕਰਵਰਤੀ ਵਿਆਜ ਨਾ ਲਗਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਦੀਆਂ ਲਗਭਗ 80 ਫ਼ੀਸਦੀ ਮੰਗਾਂ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਜਾਡਲੀ ਨੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰਵਾਉਣ ਲਈ ਡਿਪਟੀ ਰਜਿਸਟਰਾਰ ਨੂੰ ਅਪੀਲ ਕੀਤੀ। ਇਸ ਮੌਕੇ ਨਿਰਮਲ ਸਿੰਘ, ਰਾਮਜੀ ਦਾਸ, ਤਾਰਾ ਸਿੰਘ, ਕੁਲਬੀਰ ਸਿੰਘ, ਗੁਰਿੰਦਰ ਲਾਲ, ਜਸਵਿੰਦਰ ਲਾਲ, ਗੁਰਮੁਖ ਸਿੰਘ, ਪਰਮਜੀਤ ਸਿੰਘ, ਸ਼ਿੰਗਾਰਾ ਸਿੰਘ ਲੰਗੇਰੀ, ਪਰਮਿੰਦਰ ਸਿੰਘ ਕਲੇਰਾਂ, ਗੁਰਮੀਤ ਸਿੰਘ ਘਟਾਰੋਂ, ਤਰਵਿੰਦਰ ਸਿੰਘ ਕਰਿਆਮ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬਰਥਲਾ ਅਤੇ ਸਕੱਤਰ ਗੁਰਮੇਲ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਬੋਟਿਕਸ ਮੁਕਾਬਲੇ ’ਚ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਨੂੰ ਮਿਲਿਆ ਦੂਜਾ ਸਥਾਨ ਅਗਲੀ ਖ਼ਬਰ ਸਰਪੰਚ ਜੰਡੀ ਵਲੋਂ ਗੁਰਧਾਮਾਂ ਤੋਂ ਵਾਪਸ ਪਰਤੀਆਂ ਸੰਗਤਾਂ ਦਾ ਨਿੱਘਾ ਸਵਾਗਤ
Ad Position 24