ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ
ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਕੰਪੀਟੀਸ਼ਨ ਵਿੱਚ ਕਈ ਪੁਰਸਕਾਰ ਜਿੱਤ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਮੈਨੇਜਰ ਮੈਡਮ ਈਸ਼ਾ ਨੇ ਗੱਲ ਕਰਦੇ ਹੋਏ ਦੱਸਿਆ ਕਿ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਇੰਟਰ ਸਕੂਲ ਕੰਪੀਟੀਸ਼ਨ ਕਰਵਾਏ ਗਏ, ਜਿਵੇਂ ਕਿ ਪੰਜਾਬੀ ਸੱਭਿਆਚਾਰ, ਮਿੱਟੀ ਦੇ ਭਾਂਡੇ ਬਣਾਉਣਾ, ਪੇਂਟਿੰਗ ਬਣਾਉਣਾ, ਲੇਖ ਰਚਨਾ, ਰੰਗੋਲੀ ਬਣਾਉਣਾ ਆਦਿ, ਜਿਸ ਵਿੱਚ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਮਾਡਲ ਵਿੱਚ ਸੁਖਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਨੇ ਦੂਜਾ ਸਥਾਨ, ਲੇਖ ਰਚਨਾ ਵਿੱਚ ਤਨੀਸ਼ਾ ਨੇ ਦੂਜਾ ਸਥਾਨ, ਰੰਗੋਲੀ ਬਣਾਉਣ ’ਚ ਜਸਲੀਨ ਕੌਰ ਨੇ ਦੂਜਾ ਸਥਾਨ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਵਿੱਚ ਗੁਰਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਕੰਪੀਟੀਸ਼ਨ ਵਿੱਚ ਕਈ ਪੁਰਸਕਾਰ ਜਿੱਤ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਮੈਨੇਜਰ ਮੈਡਮ ਈਸ਼ਾ ਨੇ ਗੱਲ ਕਰਦੇ ਹੋਏ ਦੱਸਿਆ ਕਿ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਇੰਟਰ ਸਕੂਲ ਕੰਪੀਟੀਸ਼ਨ ਕਰਵਾਏ ਗਏ, ਜਿਵੇਂ ਕਿ ਪੰਜਾਬੀ ਸੱਭਿਆਚਾਰ, ਮਿੱਟੀ ਦੇ ਭਾਂਡੇ ਬਣਾਉਣਾ, ਪੇਂਟਿੰਗ ਬਣਾਉਣਾ, ਲੇਖ ਰਚਨਾ, ਰੰਗੋਲੀ ਬਣਾਉਣਾ ਆਦਿ, ਜਿਸ ਵਿੱਚ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਮਾਡਲ ਵਿੱਚ ਸੁਖਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਨੇ ਦੂਜਾ ਸਥਾਨ, ਲੇਖ ਰਚਨਾ ਵਿੱਚ ਤਨੀਸ਼ਾ ਨੇ ਦੂਜਾ ਸਥਾਨ, ਰੰਗੋਲੀ ਬਣਾਉਣ ’ਚ ਜਸਲੀਨ ਕੌਰ ਨੇ ਦੂਜਾ ਸਥਾਨ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਵਿੱਚ ਗੁਰਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਸਕੂਲ ਦੇ ਚੇਅਰਪਰਸਨ ਨਰਿੰਦਰ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਅੰਤ ਵਿੱਚ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਦਿਲੋਂ ਵਧਾਈ ਦਿੱਤੀ।