04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕੇ ਵੇਚਣ ਲਈ 8 ਆਰਜ਼ੀ ਲਾਇਸੈਂਸਾਂ ਦੇ ਡਰਾਅ ਕੱਢੇ

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਡਰਾਅ ਕੱਢੇ ਗਏ। ਇਹ ਡਰਾਅ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਪੀ.

Ad Position 21
No active advertisement
ਅਜੀਤ ਡੈਸਕ 04-11-2026
ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਡਰਾਅ ਕੱਢੇ ਗਏ। ਇਹ ਡਰਾਅ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਪੀ.ਸੀ.ਐਸ, ਡੀ.ਐਸ.ਪੀ ਸੁਰਿੰਦਰ ਚਾਂਦ ਪੀ.ਪੀ.ਐਸ, ਦਫਤਰ ਡਿਪਟੀ ਕਮਿਸ਼ਨਰ ਸੁਪਰਡੈਂਟ ਗ੍ਰੇਡ-2 ਮਨੋਹਰ ਲਾਲ, ਰੀਡਰ ਸ਼ਾਮ ਲਾਲ, ਐਮ.ਏ ਜਸਵਿੰਦਰ ਕੁਮਾਰ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਦੱਸਿਆ ਕਿ ਪਟਾਕੇ ਵੇਚਣ ਲਈ ਕੁੱਲ 57 ਬਿਨੈ-ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ 8 ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਸੀ.ਐੱਸ.ਆਈ.ਆਰ.-ਨੀਤੀ ਤੋਂ ਪ੍ਰਵਾਨਿਤ ਗਰੀਨ ਪਟਾਕੇ ਹੀ ਵੇਚਣ ਦੀ ਆਗਿਆ ਹੋਵੇਗੀ। ਆਰਜ਼ੀ ਲਾਇਸੈਂਸਾਂ ਲਈ ਡਰਾਅ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ਼ 2017 ਵਿੱਚ ਜਾਰੀ ਹਦਾਇਤਾਂ ਅਨੁਸਾਰ ਕੱਢੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋੜੀਂਦਾ ਲਾਇਸੈਂਸ ਪ੍ਰਾਪਤ ਕਰਨ ਵਾਲੇ ਵਿਅਕਤੀ ਹੀ ਨਿਰਧਰਿਤ ਸਮੇਂ ਦੌਰਾਨ ਪਟਾਕੇ ਵੇਚ ਸਕਣਗੇ। ਸਹਾਇਕ ਕਮਿਸ਼ਨਰ (ਜਨਰਲ) ਨੇ ਪਟਾਕਾ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਵਿਕਰੀ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡਰਾਅ ਰਾਹੀਂ ਚੁਣੇ ਗਏ ਪਟਾਕਾ ਵਿਕਰੇਤਾਵਾਂ ਵਿੱਚ ਸਬ ਡਿਵੀਜ਼ਨ ਨਵਾਂਸ਼ਹਿਰ (ਸ਼ਹਿਰੀ ਇਲਾਕਾ) ਵਿੱਚ ਦੋਆਬਾ ਆਰੀਆ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਦੀ ਗਰਾਊਂਡ ਲਈ ਜੋਗਿੰਦਰ ਪਾਲ ਅਤੇ ਸੁਰਜੀਤ ਸਿੰਘ, ਸਬ ਡਿਵੀਜ਼ਨ, ਨਵਾਂਸ਼ਹਿਰ (ਦਿਹਾਤੀ ਇਲਾਕਾ) ਵਿੱਚ ਦੁਸਹਿਰਾ ਗਰਾਊਂਡ, ਔੜ ਲਈ ਮੈਡਮ ਮੁਨਾਕਸ਼ੀ, ਦੁਸਹਿਰਾ ਗਰਾਊਂਡ ਰਾਹੋਂ ਲਈ ਕਰਨ ਪਾਠਕ , ਸਬ ਡਿਵੀਜ਼ਨ ਬੰਗਾ (ਸ਼ਹਿਰੀ ਇਲਾਕਾ) ਵਿੱਚ ਦੁਸਹਿਰਾ ਗਰਾਊਂਡ ਬੰਗਾ ਲਈ ਰੋਹਿਤ ਮਹਿਮੀ, ਸਬ ਡਿਵੀਜ਼ਨ ਬੰਗਾ (ਦਿਹਾਤੀ ਇਲਾਕਾ) ਵਿੱਚ ਸੀਨੀਅਰ ਸੈਕੰਡਰੀ ਸਕੂਲ ਮਕੰਦਪੁਰ ਦੀ ਗਰਾਊਂਡ ਲਈ ਅੰਮ੍ਰਿਤ ਲਾਲ, ਸਬ ਡਿਵੀਜ਼ਨ, ਬਲਾਚੌਰ (ਸ਼ਹਿਰੀ ਇਲਾਕਾ) ਵਿੱਚ ਦੁਸਹਿਰਾ ਗਰਾਉਂਡ ਬਲਾਕ ਬਲਾਚੌਰ ਲਈ ਸ਼ਿਵ ਕੁਮਾਰ ਅਤੇ ਸਬ ਡਿਵੀਜ਼ਨ, ਬਲਾਚੌਰ (ਦਿਹਾਤੀ ਇਲਾਕਾ) ’ਚ ਸੀਨੀਅਰ ਸੈਕਡਰੀ ਸਕੂਲ, ਸੜੋਆ ਦੀ ਗਰਾਊਂਡ ਲਈ ਕਾਸਮ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਬੈਲ ਗੱਡੀਆਂ ਦੀਆਂ ਦੌੜਾਂ ’ਚ ਪਿੰਡ ਮਹਿੰਦਪੁਰ ਦੀ ਬਲਦਾਂ ਦੀ ਜੋੜੀ ਨੇ ਸਕੂਟਰੀ ਜਿੱਤ ਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਆਲ ਇੰਡੀਆ ਬੀਚ ਰੈਸਲਿੰਗ ਚੈਂਪੀਅਨਪਸ਼ਿਪ-2026 ’ਚ ਅਰਸ਼ਦੀਪ ਜੰਡੀ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24