03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਹਾਇਕ ਸਿਵਲ ਸਰਜਨ ਨਾਲ ਨਸ਼ਾ ਵਿਰੋਧੀ ਮੁਹਿੰਮ ਸੰਬੰਧੀ ਮੁਲਾਕਾਤ

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਪੰਜਾਬ ਦੇ ਸੂਬਾ ਚੇਅਰਮੈਨ ਪ੍ਰੇਮ ਸਲੋਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਪਾਲ ਸਿੰਘ ਜੈਨਪੁਰ ਦੀ ਅਗਵਾਈ ’ਚ ਇੱਕ ਵਫਦ ਵਲੋਂ ਸਿਵਲ ਸਰਜਨ ਦਫ਼ਤਰ ਨਵਾਂਸ਼ਹਿਰ ਵਿਖੇ ਸਹਾਇਕ ਸਿਵਲ ਸਰਜਨ ਡਾਕਟਰ ਬਲਜੀਤ ਕਮਲ ਨਾਲ਼ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲਿਆਂ ਬਾਰੇ ਅਤੇ ਪੰਜਾਬ ਵਿੱਚ ਚੱਲ ਰਹੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਆਗੂਆਂ ਵਲੋਂ ਪਿਛਲੇ ਸਮੇਂ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅਣਰਜਿਸਰਡ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮੈਂਬਰਾਂ ਨੂੰ ਸਵੈ ਘੋਸ਼ਣਾ ਫ਼ਾਰਮ ਭਰ ਕੇ ਜਮ੍ਹਾਂ ਕਰਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਸੀ ਅਤੇ ਪੂਰੇ ਪੰਜਾਬ ਦੇ ਮੈਂਬਰਾਂ ਵਲੋਂ ਉਹ ਫ਼ਾਰਮ ਭਰ ਕੇ ਜਮ੍ਹਾਂ ਵੀ ਕਰਵਾ ਦਿੱਤੇ ਗਏ ਸਨ ਪਰ ਉਸ ਦੇ ਬਾਰੇ ਅੱਜ ਤੱਕ ਸਰਕਾਰ ਵਲੋਂ ਟ੍ਰੇਨਿੰਗ ਵਾਸਤੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਉਸ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 04-11-2026
ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਪੰਜਾਬ ਦੇ ਸੂਬਾ ਚੇਅਰਮੈਨ ਪ੍ਰੇਮ ਸਲੋਹ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਪਾਲ ਸਿੰਘ ਜੈਨਪੁਰ ਦੀ ਅਗਵਾਈ ’ਚ ਇੱਕ ਵਫਦ ਵਲੋਂ ਸਿਵਲ ਸਰਜਨ ਦਫ਼ਤਰ ਨਵਾਂਸ਼ਹਿਰ ਵਿਖੇ ਸਹਾਇਕ ਸਿਵਲ ਸਰਜਨ ਡਾਕਟਰ ਬਲਜੀਤ ਕਮਲ ਨਾਲ਼ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲਿਆਂ ਬਾਰੇ ਅਤੇ ਪੰਜਾਬ ਵਿੱਚ ਚੱਲ ਰਹੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਆਗੂਆਂ ਵਲੋਂ ਪਿਛਲੇ ਸਮੇਂ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅਣਰਜਿਸਰਡ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮੈਂਬਰਾਂ ਨੂੰ ਸਵੈ ਘੋਸ਼ਣਾ ਫ਼ਾਰਮ ਭਰ ਕੇ ਜਮ੍ਹਾਂ ਕਰਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਸੀ ਅਤੇ ਪੂਰੇ ਪੰਜਾਬ ਦੇ ਮੈਂਬਰਾਂ ਵਲੋਂ ਉਹ ਫ਼ਾਰਮ ਭਰ ਕੇ ਜਮ੍ਹਾਂ ਵੀ ਕਰਵਾ ਦਿੱਤੇ ਗਏ ਸਨ ਪਰ ਉਸ ਦੇ ਬਾਰੇ ਅੱਜ ਤੱਕ ਸਰਕਾਰ ਵਲੋਂ ਟ੍ਰੇਨਿੰਗ ਵਾਸਤੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਉਸ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ। ਉਨ੍ਹਾਂ ਸਹਾਇਕ ਸਿਵਲ ਸਰਜਨ ਰਾਹੀਂ ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੂੰ ਇਹ ਵੀ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਨਸ਼ਿਆਂ ਦੇ ਖਿਲਾਫ ਜੋ ਵੀ ਕੋਈ ਮੁਹਿੰਮ ਚਲਾਈ ਜਾਵੇ ਉਸ ਵਿੱਚ ਵੱਧ ਤੋਂ ਵੱਧ ਸਹਿਯੋਗ ਕਰੇਗੀ ਪਰ ਇਸ ਮੁਹਿੰਮ ਦੀ ਆੜ ਹੇਠ ਸਾਫ਼ ਸੁਥਰੀ ਪਰੈਕਟਿਸ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਸਿੰਘ ਲੱਕੀ, ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਵੈਲਫ਼ੇਅਰ ਸੁਸਾਇਟੀ ਦੇ ਕੇਂਦਰੀ ਜੁਆਇੰਟ ਸਕੱਤਰ ਅਤੇ ਬਲਾਕ ਬਹਿਰਾਮ ਦੇ ਪ੍ਰਧਾਨ ਜਤਿੰਦਰ ਸਹਿਗਲ, ਜ਼ਿਲ੍ਹਾ ਕੈਸ਼ੀਅਰ ਕਸ਼ਮੀਰ ਸਿੰਘ ਬਛੌੜੀ ਅਤੇ ਬਲਾਕ ਰਾਹੋਂ ਤੋਂ ਮੈਂਬਰ ਜੁਗਿੰਦਰ ਬੈਰਸੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਆਦੋਆਣਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਕੀਤਾ ਜਾ ਰਿਹਾ ਹੈ ਗੁਣਗਾਨ ਅਗਲੀ ਖ਼ਬਰ ਪਿੰਡ ਜਲਾਲਪੁਰ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਅਤੇ ਸਾਲਾਨਾ ਭੰਡਾਰਾ 10 ਨੂੰ
Ad Position 24