04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੀ. ਐੱਲ. ਐਮ ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਦੀਆਂ ਖਿਡਾਰਨਾਂ ਤਗਮੇ ਪ੍ਰਾਪਤ ਕਰਨ ਸਮੇਂ। ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੀ. ਐੱਲ.

Ad Position 21
No active advertisement
ਅਜੀਤ ਡੈਸਕ 05-11-2026
ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੀ.ਐੱਲ.ਐੱਮ. ਗਰਲਜ਼ ਕਾਲਜ, ਨਵਾਂਸ਼ਹਿਰ ਦੀ ਹੈਂਡਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਕਰਵਾਏ ਗਏ ਇੰਟਰ-ਕਾਲਜ ਹੈਂਡਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਲਗਾਤਾਰ ਕਾਲਜ ਦੀ ਹੈਂਡਬਾਲ ਟੀਮ ਯੂਨੀਵਰਸਿਟੀ ਦੇ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਉਂਦੀ ਆ ਰਹੀ ਹੈ। ਇਸ ਵਾਰ ਵੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਸਫ਼ਲਤਾ ਪਿੱਛੇ ਸਰੀਰਕ ਸਿੱਖਿਆ ਵਿਭਾਗ ਦੀ ਸਹਾਇਕ ਪ੍ਰੋਫੈਸਰ ਪ੍ਰੋ. ਗੁਰਭਿੰਦਰ ਕੌਰ ਦੀ ਯੋਗ ਅਗਵਾਈ ਅਤੇ ਸਪੋਰਟਸ ਕਮੇਟੀ ਦੇ ਮੈਂਬਰਾਂ ਪ੍ਰੋ. ਨਿਵੇਦਿਤਾ ਅਤੇ ਡਾ. ਗੌਰੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਮਰਾਜੀ, ਨਸਲਵਾਦੀ ਧਾੜਵੀ, ਨੇਤਨਯਾਹੂ ਅਤੇ ਟਰੰਪ ਹਾਰੇ-ਕਰਨ ਸਿੰਘ ਰਾਣਾ ਅਗਲੀ ਖ਼ਬਰ ਵਜੀਦੋਵਾਲ ’ਚ ਪਹਿਲਾ ਕੁਸ਼ਤੀ ਦੰਗਲ 15 ਨੂੰ
Ad Position 24