04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰਦੁਆਰਾ ਠੇਰੀ ਸਾਹਿਬ ਗੜਪਧਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਔੜ, 4 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਪੰਜਵਾਂ ਤਖ਼ਤ, ਚਲਦਾ ਵਹੀਰ ਚੱਕਰਵਰਤੀ 96 ਕਰੋੜੀ ਨਿਹੰਗ ਸਿੰਘ ਜਥੇਬੰਦੀ, ਜੂਨ 1984 ਮਿਸਲ ਸ੍ਰੀ ਅਨੰਦਪੁਰ ਸਾਹਿਬ ਪੰਜਾਬ ਹਿੰਦੁਸਤਾਨ ਵਿਸ਼ਵ ਦੇ ਹੈੱਡਕੁਆਰਟਰ ਇਤਿਹਾਸਕ, ਪਵਿੱਤਰ ਅਤੇ ਪੁਰਾਤਨ ਧਾਰਮਿਕ ਤਪ ਅਸਥਾਨ ਸੰਤ ਵਜ਼ੀਰ ਸਿੰਘ ਜੀ ਗੁਰਦੁਆਰਾ ਠੇਰੀ ਸਾਹਿਬ, ਗੜ੍ਹਪਧਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੀਬੀਆਂ ਵਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 05-11-2026
ਔੜ, 4 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਪੰਜਵਾਂ ਤਖ਼ਤ, ਚਲਦਾ ਵਹੀਰ ਚੱਕਰਵਰਤੀ 96 ਕਰੋੜੀ ਨਿਹੰਗ ਸਿੰਘ ਜਥੇਬੰਦੀ, ਜੂਨ 1984 ਮਿਸਲ ਸ੍ਰੀ ਅਨੰਦਪੁਰ ਸਾਹਿਬ ਪੰਜਾਬ ਹਿੰਦੁਸਤਾਨ ਵਿਸ਼ਵ ਦੇ ਹੈੱਡਕੁਆਰਟਰ ਇਤਿਹਾਸਕ, ਪਵਿੱਤਰ ਅਤੇ ਪੁਰਾਤਨ ਧਾਰਮਿਕ ਤਪ ਅਸਥਾਨ ਸੰਤ ਵਜ਼ੀਰ ਸਿੰਘ ਜੀ ਗੁਰਦੁਆਰਾ ਠੇਰੀ ਸਾਹਿਬ, ਗੜ੍ਹਪਧਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੀਬੀਆਂ ਵਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਇਸ ਉਪਰੰਤ ਸੰਤ ਬਾਬਾ ਠਾਕੁਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਨਗਰ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਅਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮੁੱਚਾ ਸਮਾਗਮ ਸ਼ਰਧਾ ਅਤੇ ਧਾਰਮਿਕ ਮਰਿਆਦਾ ਅਨੁਸਾਰ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਫੋਰਡ ਪੰਜਾਬ ਦੇ ਸਬ ਜ਼ੋਨ ਨਵਾਂਸ਼ਹਿਰ ਦੇ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਦੇ ਅਹੁਦੇਦਾਰਾਂ ਨੂੰ ਇੰਜ. ਜਸਵੀਰ ਮੋਰੋਂ ਕਿਤਾਬ...
Ad Position 24