04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

Ad Position 21
No active advertisement
ਰਵੀ ਕੁਮਾਰ ਅਤੇ ਪੂਜਾ ਵਾਸੀ ਬਲਾਚੌਰ ਨੇ ਆਪਣੀ ਵਿਆਹ ਦੀ 17ਵੀਂ ਵਰ੍ਹੇਗੰਢ ਮਨਾਈ। 05-11-2026
ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਪਿੰਡ ਲੰਗੜੋਆ ਤੋਂ ਪਿੰਡ ਭਾਨ ਮਜਾਰਾ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਚੌਂਕੀ ਜਾਡਲਾ ਤੋਂ ਨਹਿਰ ਦੀ ਪਟੜੀ ਦੇ ਨਾਲ-ਨਾਲ ਹੁੰਦੇ ਹੋਏ ਮੇਨ ਹਾਈਵੇ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਹਾਈਵੇ ਤੋਂ 500 ਮੀਟਰ ਪਿੱਛੇ ਨੇੜੇ ਗੋਤ ਭੜਾਨੀ ਨਾਈ ਮਜਾਰਾ ਪਾਸ ਪੁੱਜੀ ਤਾਂ ਜਠੇਰੇ ਦੇ ਬਰਾਂਡੇ ’ਚ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ ਤੇ ਉਸ ਸ਼ੱਕੀ ਨੌਜਵਾਨ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਭਜਨ ਲਾਲ ਵਾਸੀ ਬਾਗ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਡੱਬਾ ਵਿਖੇ ਨੈਸ਼ਨਲ ਜੇਤੂ ਪਹਿਲਵਾਨ ਸ਼ੁਬਮ ਜੱਸੀ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਠੇਰੀ ਸਾਹਿਬ ਗੜਪਧਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24