07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਪੋਲਟਰੀ ਫਾਰਮਾਂ / ਰਾਈਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਂਅ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਂਅ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

Ad Position 21
No active advertisement
ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਪੋਲਟਰੀ ਫਾਰਮਾਂ / ਰਾਈਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਂਅ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਂਅ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ’ਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐੱਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵੱਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵੱਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਹ ਹੁਕਮ 7 ਜਨਵਰੀ, 2027 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਸ਼ਹੀਦ ਭਗਤ ਸਿੰਘ ਨਗਰ ਵਾਲੀਬਾਲ ਟੀਮ ਦੀ ਚੋਣ ਲਈ ਸਰਕਾਰੀ ਸਕੂਲ ਭੱਦੀ ਵਿਖੇ ਟਰਾਇਲ... ਅਗਲੀ ਖ਼ਬਰ ਕੰਢੀ-ਬਿਆਸ ਸਾਹਿਤ ਉਤਸਵ ਦਾ ਦੂਜਾ ਦਿਨ ਸਾਹਿਤਕ ਸੰਵਾਦ, ਪੁਸਤਕ ਰਿਲੀਜ਼ ਅਤੇ ਕਵੀ ਦਰਬਾਰ ਸਦਕਾ ਬਣਿਆ ਯਾਦਗਾਰੀ
Ad Position 24