07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਕੈਨੇਡਾ ਨਿਵਾਸੀ ਬਡਵਾਲ ਜੋੜਾ ਸਨਮਾਨਿਤ

ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵੱਲੋਂ (ਮਿਸੀਸਾਗਾ) ਕੈਨੇਡਾ ਵਾਸੀ ਹਰਿੰਦਰ ਸਿੰਘ ਬਡਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਲਖਬੀਰ ਕੌਰ ਬਡਵਾਲ ਨੂੰ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਖਟਕੜ ਕਲਾਂ ਵਿਖੇ ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵਰਣਨ ਯੋਗ ਹੈ ਕਿ ਇਹਨਾਂ ਨੇ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਖਟਕੜ ਕਲਾਂ ਦੀ ਇਮਾਰਤ ਬਣਾਉਣ ਸਮੇਂ ਦੋ ਲੱਖ ਰੁਪਏ ਦਾ ਯੋਗਦਾਨ ਦਿੱਤਾ ਸੀ।

Ad Position 21
No active advertisement
ਅਜੀਤ ਡੈਸਕ 07-11-2026
ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵੱਲੋਂ (ਮਿਸੀਸਾਗਾ) ਕੈਨੇਡਾ ਵਾਸੀ ਹਰਿੰਦਰ ਸਿੰਘ ਬਡਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਲਖਬੀਰ ਕੌਰ ਬਡਵਾਲ ਨੂੰ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਖਟਕੜ ਕਲਾਂ ਵਿਖੇ ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵਰਣਨ ਯੋਗ ਹੈ ਕਿ ਇਹਨਾਂ ਨੇ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਖਟਕੜ ਕਲਾਂ ਦੀ ਇਮਾਰਤ ਬਣਾਉਣ ਸਮੇਂ ਦੋ ਲੱਖ ਰੁਪਏ ਦਾ ਯੋਗਦਾਨ ਦਿੱਤਾ ਸੀ। ਇਹ ਜੋੜਾ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਸੇਵਾ ਪ੍ਰੋਜੈਕਟਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੂਰਾ ਸਹਿਯੋਗ ਦਿੰਦਾ ਆ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਅਤੇ ਸ਼ਤਾਬਦੀ ਫਾਊਂਡੇਸ਼ਨ ਖਟਕੜ ਕਲਾਂ ਵਿਖੇ ਪਹੁੰਚ ਕੇ ਉਹਨਾਂ ਨੇ ਖਟਕੜ ਕਲਾਂ ਦੀ ਪਾਵਨ ਭੂਮੀ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵੱਲੋਂ ਪੜ੍ਹਾਈ ਲਈ ਅਪਣਾਏ ਆਦਰਸ਼ ਸਕੂਲ ਖਟਕੜ ਕਲਾਂ ਦੇ ਪੰਦਰਾਂ ਅਨਾਥ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਦਿਲ ਲਾ ਕੇ ਪੜ੍ਹਾਈ ਕਰਨ, ਨਸ਼ਿਆਂ ਤੋਂ ਬਚਣ ਅਤੇ ਵਧੀਆ ਇਨਸਾਨ ਬਣਨ ਲਈ ਪ੍ਰੇਰਿਆ। ਇਸ ਦੇ ਨਾਲ ਹੀ ਉਹਨਾਂ 15 ਅਨਾਥ ਬੱਚਿਆਂ ਦੀ ਇਸ ਸੈਸ਼ਨ ਦੀ ਫੀਸਾਂ ਦੀ ਤੀਸਰੀ ਕਿਸ਼ਤ 23200 ਰੁਪਏ ਦਾ ਚੈੱਕ ਪ੍ਰਿੰਸੀਪਲ ਸਾਹਿਬਾ ਨੂੰ ਸੌਂਪਿਆ। ਸੁਸਾਇਟੀ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਬੋਲਾ ਨੇ ਇਸ ਦਾਨੀ ਜੋੜੇ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਐਗਜੈਕਟਿਵ ਮੈਂਬਰ ਡਾਕਟਰ ਹਰੀ ਕ੍ਰਿਸ਼ਨ, ਗਾਇਕ ਅਮਰਦੀਪ ਬੰਗਾ, ਸੁਰਿੰਦਰ ਸਿੰਘ ਖਾਲਸਾ, ਕੁਲਵੀਰ ਸਿੰਘ ਪਾਬਲਾ, ਸਰਬਜੀਤ ਸਿੰਘ ਸਰਬਾ, ਤਿਰਲੋਚਨ ਸਿੰਘ ਨੌਰਾ ਅਤੇ ਮਨਜੀਤ ਕੌਰ ਬੋਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਖੇਤਾਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਸ਼ਹੀਦ ਭਗਤ ਸਿੰਘ ਨਗਰ ਵਾਲੀਬਾਲ ਟੀਮ ਦੀ ਚੋਣ ਲਈ ਸਰਕਾਰੀ ਸਕੂਲ ਭੱਦੀ ਵਿਖੇ ਟਰਾਇਲ...
Ad Position 24