ਸੀ.ਐੱਚ.ਸੀ. ਸੜੋਆ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਨੇ ਲਿਆ ਸਿਹਤ ਸਹੂਲਤਾਂ ਦਾ ਜਾਇਜ਼ਾ
ਸੜੋਆ, 6 ਨਵੰਬਰ (ਹਰਮੇਲ ਸਹੂੰਗੜਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਨਿਰਦੇਸ਼ਾਂ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.
ਸੜੋਆ, 6 ਨਵੰਬਰ (ਹਰਮੇਲ ਸਹੂੰਗੜਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਨਿਰਦੇਸ਼ਾਂ ’ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਸੜੋਆ ਦੀ ਸਪੋਰਟਿਵ ਸੁਪਰਵੀਜ਼ਨ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਮੌਜੂਦ ਸਨ। ਉਨ੍ਹਾਂ ਓ.ਪੀ.ਡੀ. , ਐਮਰਜੈਂਸੀ, ਲੇਬਰ ਰੂਮ, ਲੈਬਾਰਟਰੀ ਤੇ ਦਵਾਈਆਂ ਦੀ ਵੰਡ ਵਾਲੇ ਕਾਊਂਟਰ ਸਮੇਤ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਸਾਫ਼-ਸਫ਼ਾਈ, ਆਕਸੀਜਨ ਸਪਲਾਈ, ਜਨਰੇਟਰ, ਯੂ.ਪੀ.ਐੱਸ. ਅਤੇ ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਦੀ ਜਾਂਚ ਕੀਤੀ ਗਈ। ਜ਼ਰੂਰੀ ਦਵਾਈਆਂ ਦੀ ਉਪਲੱਬਧਤਾ, ਫਾਇਰ ਸੇਫਟੀ ਅਤੇ 108 ਐਂਬੂਲੈਂਸ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਗਿਆ। ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਸੇਵਾਵਾਂ ਦੀ ਗੁਣਵੱਤਾ ਸੁਧਾਰਨ ਲਈ ਹਰ ਹਫ਼ਤੇ ਹਸਪਤਾਲਾਂ ਦੇ ਨਿਰੀਖਣ ਕੀਤੇ ਜਾ ਰਹੇ ਹਨ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸੰਤੁਸ਼ਟੀ, ਬੈਠਣ ਦੇ ਚੰਗੇ ਪ੍ਰਬੰਧ, ਸਾਫ਼-ਸਫ਼ਾਈ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ। ਬਾਇਓ-ਮੈਡੀਕਲ ਵੇਸਟ ਦਾ ਨਿਪਟਾਰਾ ਨਿਰਧਾਰਿਤ ਨਿਯਮਾਂ ਅਨੁਸਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।