ਅਮਰਦੀਪ ਕਾਲਜ ਦੇ ਇਲੈੱਕਟਰੋਲ ਲਿਟਰੇਸੀ ਕਲੱਬ ਵਲੋਂ ਸਵੀਪ ਗਤੀਵਿਧੀਆਂ ਤਹਿਤ ਲੈਕਚਰ ਕਰਵਾਇਆ
ਮੁਕੰਦਪੁਰ, 7 ਨਵੰਬਰ (ਅਮਰੀਕ ਸਿੰਘ ਢੀਂਡਸਾ)-ਚੋਣ ਕਮਿਸ਼ਨਰ ਵਲੋਂ ਹੋਈਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਭਰ ’ਚ ਵੋਟਰਾਂ, ਵੋਟ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੇ ਤਹਿਤ ਹੀ ਹਰ ਵਿੱਦਿਅਕ ਸੰਸਥਾ ’ਚ ਇਲੈਕਟੋਰਲ ਲਿਟਰੇਸੀ ਕਲੱਬ ਬਣਾਏ ਗਏ ਹਨ ਜੋ ਕਿ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਰਹਿੰਦੇ ਹਨ।
ਮੁਕੰਦਪੁਰ, 7 ਨਵੰਬਰ (ਅਮਰੀਕ ਸਿੰਘ ਢੀਂਡਸਾ)-ਚੋਣ ਕਮਿਸ਼ਨਰ ਵਲੋਂ ਹੋਈਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਭਰ ’ਚ ਵੋਟਰਾਂ, ਵੋਟ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੇ ਤਹਿਤ ਹੀ ਹਰ ਵਿੱਦਿਅਕ ਸੰਸਥਾ ’ਚ ਇਲੈਕਟੋਰਲ ਲਿਟਰੇਸੀ ਕਲੱਬ ਬਣਾਏ ਗਏ ਹਨ ਜੋ ਕਿ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਰਹਿੰਦੇ ਹਨ। ਪੰਜਾਬ ’ਚ ਫਿਰ ਤੋਂ ਐਸ.ਐਸ. ਆਈ ਆਰ ਹੋਣ ਜਾ ਰਹੀ ਹੈ। ਇਸੇ ਸੰਦਰਭ ਵਿੱਚ ਬੰਗਾ ਹਲਕਾ ਦੇ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਕਿਸ਼ਨ ਖਟਕੜ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਅਤੇ ਸਹਾਇਕ ਨੋਡਲ ਅਫ਼ਸਰ ਲੈਕਚਰਾਰ ਸੁਰਜੀਤ ਸਿੰਘ ਹੁਰਾਂ ਨੇ ਅਮਰਦੀਪ ਕਾਲਜ ਵਿੱਚ ਵਿਦਿਆਰਥੀਆਂ ਨਾਲ਼ ਲੋਕਤੰਤਰ ਅਤੇ ਵੋਟ ਦੀ ਮਹੱਤਤਾ ਵਿਸ਼ੇ ’ਤੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸਭ ਤੋਂ ਪਹਿਲਾ ਪ੍ਰਿੰਸੀਪਲ ਮਨਜੀਤ ਸਿੰਘ ਨੇ ਉਹਨਾਂ ਨੂੰ ਜੀ ਆਇਆਂ ਆਖਿਆ। ਲੈਕਚਰਾਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਵੋਟ ਸੰਬੰਧੀ ਜਾਗਰੂਕ ਕੀਤਾ ਅਤੇ ਐਸ.ਐਸ.ਆਈ ਆਰ ਉੱਤੇ ਵਿਸ਼ੇਸ਼ ਚਾਨਣਾ ਪਾਇਆ। ਪ੍ਰਿੰਸੀਪਲ ਕਿਸ਼ਨ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਆਖਿਆ ਕਿ ਵੋਟ ਦਾ ਅਧਿਕਾਰ ਜਿਹੜਾ ਸਾਨੂੰ ਸੰਵਿਧਾਨ ਰਾਹੀਂ ਪ੍ਰਾਪਤ ਹੋਇਆ ਹੈ, ਉਸ ਦਾ ਸਦੀਆਂ ਪੁਰਾਣਾ ਸੰਘਰਸ਼ ਹੈ। ਉਨ੍ਹਾਂ ਕਿਹਾ ਜਿਹੜੇ ਵੀ ਵਿਦਿਆਰਥੀ 01 ਜਨਵਰੀ 2027 ਤੱਕ 18 ਸਾਲ ਦੇ ਹੋ ਰਹੇ ਹਨ, ਉਹ ਵੀ ਹੁਣ ਆਪਣੀ ਵੋਟ ਬਣਾਉਣ ਲਈ ਆਪਣੇ ਬੀ.ਐੱਲ.ਓ ਕੋਲ ਜਾ ਕੇ ਵੋਟ ਅਪਲਾਈ ਕਰ ਸਕਦੇ ਹਨ। ਅੰਤ ਵਿੱਚ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜ ਡਾ. ਨਿਰਦੋਸ਼ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਭਾਗੀਦਾਰੀ ਦੀ ਖਾਸ ਮਹੱਤਤਾ ਹੈ। ਇਸ ਲਈ 18 ਸਾਲ ਦੇ ਹਰ ਨਾਗਰਿਕ ਲਈ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਉਹਨਾਂ ਨੇ ਪ੍ਰਿੰਸੀਪਲ ਖਟਕੜ ਅਤੇ ਸੁਰਜੀਤ ਸਿੰਘ ਹੁਰਾਂ ਦਾ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ।