ਸਨਫਾਰਮਾ ਕੰਪਨੀ ਟੌਂਸਾ ਨੇ ਕੀਤੀ ਦੀਵਾਲੀ ਅਤੇ ਧਨਤੇਰਸ ’ਤੇ ਪੂਜਾ ਅਰਚਨਾ
ਪ੍ਰਦੂਸ਼ਣ ਰਹਿਤ ਤੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ-ਗੁਰਪ੍ਰੀਤ ਗੁੱਜਰ
ਟੱਪਰੀਆਂ ਖੁਰਦ, 7 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਟੱਪਰੀਆਂ ਖੁਰਦ, 7 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਪਵਿੱਤਰ ਤਿਉਹਾਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਗ੍ਰੀਨ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਬਜ਼ੁਰਗਾਂ, ਬੱਚਿਆਂ ਅਤੇ ਬੇਜ਼ੁਬਾਨ ਪਸ਼ੂ-ਪੰਛੀਆਂ ਉੱਤੇ ਮਾੜਾ ਪ੍ਰਭਾਵ ਪੈਂਦਾ ਹੈ। ਗੁੱਜਰ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਵੱਧ ਤੋਂ ਵੱਧ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਬਿਜਲੀ ਦੀ ਬੇਲੋੜੀ ਵਰਤੋਂ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਾਕਿਆਂ ਤੋਂ ਦੂਰੀ ਬਣਾ ਕੇ ਇਸ ਤਿਉਹਾਰ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਇਸ ਦੀਵਾਲੀ ’ਤੇ ਵਾਤਾਵਰਣ ਦੀ ਸੰਭਾਲ ਦਾ ਪ੍ਰਣ ਕਰੀਏ ਅਤੇ ਖੁਸ਼ੀਆਂ ਭਰਿਆ ਸੁਨੇਹਾ ਸਮਾਜ ਤੱਕ ਪਹੁੰਚਾਈਏ। ਅਖੀਰ ’ਚ ਉਨ੍ਹਾਂ ਆਖਿਆ ਕਿ ਸਮੇ-ਸਮੇ ਦੀਆਂ ਸਰਕਾਰਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਬਾਅਦ ਕਾਰਵਾਈ ਦਾ ਦਬਾਓ ਬਣਾਉਂਦੀ ਹਨ ਪ੍ਰੰਤੂ ਪਟਾਕਿਆਂ ਦੀ ਵਰਤੋਂ ਤੇ ਚੁੱਪੀ ਧਾਰੀ ਹੋਈ ਹੈ।