08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕਾਂ ਨੇ ਮਨਾਈ ਕਾਲੀ ਦੀਵਾਲੀ

ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਐਨ. ਐਸ.

Ad Position 21
No active advertisement
ਅਜੀਤ ਡੈਸਕ 08-11-2026
ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਐਨ.ਐਸ.ਕਿਊ.ਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕ ਸਾਥੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਕਾਲੇ ਝੰਡੇ ਲਹਿਰਾ ਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਫਰੰਟ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਅਧਿਆਪਕਾਂ ਨੂੰ ਉਮੀਦ ਸੀ ਕਿ ਦੀਵਾਲੀ ਦੇ ਮੌਕੇ ਸਰਕਾਰ ਉਨ੍ਹਾਂ ਨੂੰ ਕੋਈ ਖੁਸ਼ਖਬਰੀ ਦੇਵੇਗੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾਵੇਗਾ, ਪਰ ਅਧਿਆਪਕਾਂ ਦੇ ਹੱਥ ਸਿਰਫ਼ ਨਿਰਾਸ਼ਾ ਹੀ ਲੱਗੀ ਹੈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਲਗਪਗ 18 ਮੀਟਿੰਗਾਂ ਅਤੇ ਸਬ-ਕਮੇਟੀ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਅਤੇ ਲਾਰਿਆਂ ਤੋਂ ਇਲਾਵਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਇਸੇ ਕਾਰਨ ਅਧਿਆਪਕਾਂ ਨੇ ਦੀਵਾਲੀ ਵਰਗੇ ਖੁਸ਼ੀ ਦੇ ਤਿਉਹਾਰ ਮੌਕੇ ਵੀ ਕਾਲੇ ਝੰਡੇ ਹੱਥਾਂ ਵਿੱਚ ਫੜ੍ਹ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਅੰਤ ਵਿੱਚ ਫਰੰਟ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫਰੰਟ ਵੱਲੋਂ ਤਿੱਖਾ ਸੰਘਰਸ਼ ਅਤੇ ਅਗਲੇ ਐਕਸ਼ਨ ਉਲੀਕੇ ਜਾਣਗੇ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ. ਪਬਲਿਕ ਸਕੂਲ ’ਚ ਵਿਦਿਆਰਥੀਆਂ ਨੇ ਖੁਦ ਤਿਆਰ ਕੀਤੀਆਂ ਵਸਤਾਂ ਦੇ ਲਗਾਏ ਸਟਾਲ ਅਗਲੀ ਖ਼ਬਰ ਸਨਫਾਰਮਾ ਕੰਪਨੀ ਟੌਂਸਾ ਨੇ ਕੀਤੀ ਦੀਵਾਲੀ ਅਤੇ ਧਨਤੇਰਸ ’ਤੇ ਪੂਜਾ ਅਰਚਨਾ ਪ੍ਰਦੂਸ਼ਣ ਰਹਿਤ ਤੇ ਗ੍ਰੀਨ ਦੀਵਾਲੀ ਮਨਾਉਣ ਦਾ...
Ad Position 24