ਨਿਊ ਆਦਰਸ਼ ਸਕੂਲ ਸੜੋਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਸੜੋਆ, 7 ਨਵੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਰਾਮ, ਲਕਸ਼ਮਣ, ਹਨੂੰਮਾਨ ਅਤੇ ਮਾਤਾ ਸੀਤਾ ਦੀਆਂ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ।
ਸੜੋਆ, 7 ਨਵੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਰਾਮ, ਲਕਸ਼ਮਣ, ਹਨੂੰਮਾਨ ਅਤੇ ਮਾਤਾ ਸੀਤਾ ਦੀਆਂ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ। ਤਿਉਹਾਰ ਦੇ ਮੱਦੇਨਜ਼ਰ ਪੂਰੇ ਸਕੂਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਨੂੰ ਰੰਗ-ਬਿਰੰਗੇ ਫੁੱਲਾਂ, ਦੀਵਿਆਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ। ਇਸ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਦੀਵਾਲੀ ਨਾਲ ਸਬੰਧਤ ਵੱਖ-ਵੱਖ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਪਟਾਕਿਆਂ ਦੀ ਸੁਚੱਜੀ ਵਰਤੋਂ, ਗ੍ਰੀਨ ਦੀਵਾਲੀ, ਸਮੇਂ ਅਤੇ ਪੈਸੇ ਦੀ ਬੱਚਤ ਅਤੇ ਪੁਰਾਤਨ ਤੇ ਆਧੁਨਿਕ ਸੱਭਿਆਚਾਰ ਅਨੁਸਾਰ ਦੀਵਾਲੀ ਮਨਾਉਣ ਦੇ ਤਰੀਕਿਆਂ ਵਿਚਲੇ ਫ਼ਰਕ ਨੂੰ ਬਾਖ਼ੂਬੀ ਦਰਸਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਵੱਖ-ਵੱਖ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਵੀ ਹੱਥੀਂ ਬਣਾਈਆਂ ਵਸਤਾਂ ਨਾਲ ਸਜਾਵਟ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ, ਇਸ ਲਈ ਇਸ ਨੂੰ ਸਾਰੇ ਵਰਗਾਂ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਵਾਈਸ ਚੇਅਰਮੈਨ ਹਿਮਾਂਸ਼ੂ ਮਲਹੋਤਰਾ, ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਹਰਦੀਪ ਭੂੰਬਲਾ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਰਮਨਾ ਦੇਵੀ, ਡਿੰਪਲ ਵਿਰਦੀ, ਸੀਮਾ ਸ਼ਰਮਾ, ਸੀਮਾ ਰਾਣੀ, ਰੇਨੂੰ, ਪੂਜਾ ਦੇਵੀ, ਕਮਲਜੀਤ ਕੌਰ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਅਤੇ ਪੀ.ਟੀ.ਆਈ. ਜੋਗਿੰਦਰ ਪਾਲ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।