ਰੈੱਡ ਕਰਾਸ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
ਨਵਾਂਸ਼ਹਿਰ, 7 ਨਵੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਵਲੋਂ ਕੀਤੀ ਗਈ।
ਨਵਾਂਸ਼ਹਿਰ, 7 ਨਵੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਵਲੋਂ ਕੀਤੀ ਗਈ। ਇਸ ਮੌਕੇ ਤੇ ਪ੍ਰੋਜੈਕਟ ਡਾਇਰੈਕਟਰ ਨੇ ਸੰਬੋਧਿਤ ਕਰਦਿਆਂ ਸਭ ਤੋਂ ਪਹਿਲਾ ਸਾਰੇ ਹੀ ਬੈਠੇ ਸਟਾਫ ਮੈਂਬਰਾਂ ਅਤੇ ਮਰੀਜਾਂ ਨੂੰ ਇਸ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਤਿਉਹਾਰ ਸਿੱਖਾਂ ਅਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੈ। ਦੀਵਾਲ਼ੀ ਹਨੇਰੇ ਤੇ ਚਾਨਣ, ਬੁਰਾਈ ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਉਹਨਾਂ ਨੇ ਸਭ ਤੋਂ ਪਹਿਲਾਂ ਬੰਦੀ ਛੋੜ ਦਿਵਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸ਼੍ਰੀਮਤੀ ਕਮਲਜੀਤ ਕੌਂਸਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਉਨ੍ਹਾਂ ਇਸ ਦਿਵਸ ਤੇ ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ’ਤੇ ਕੁਲਵੰਤ ਸਿੰਘ, ਮਨਜੀਤ ਸਿੰਘ, ਪਰਵੀਨ ਕੁਮਾਰੀ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਰ ਸਨ।