08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਗ੍ਰੀਨ ਦੀਵਾਲੀ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਮੁਕੰਦਪੁਰ, 7 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

Ad Position 21
No active advertisement
ਅਜੀਤ ਡੈਸਕ 08-11-2026
ਮੁਕੰਦਪੁਰ, 7 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ, ਸਫ਼ਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਸਿੱਖਿਆਦਾਇਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਸਾਨੂੰ ਇਸ ਪਵਿੱਤਰ ਤਿਉਹਾਰ ਨੂੰ ਵਾਤਾਵਰਣ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਮਨਾਉਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਕਲਾਸ ਰੂਮਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਪੋਸਟਰ ਮੇਕਿੰਗ ਅਤੇ ਦੀਵੇ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਚਾਰਟ ਅਤੇ ਪੋਸਟਰ ਬਣਾਉਂਦੇ ਹੋਏ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ, ਵਾਤਾਵਰਣ ਦੀ ਸੰਭਾਲ, ਸਫ਼ਾਈ ਅਤੇ ਪਟਾਕਿਆਂ ਦੇ ਨੁਕਸਾਨਾਂ ਸਬੰਧੀ ਆਪਣੇ ਵਿਚਾਰਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ। ਦੀਵੇ ਸਜਾਵਟ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਵਿਖੇ ਮਨਾਈ ਹਰੀ ਦੀਵਾਲੀ ਅਗਲੀ ਖ਼ਬਰ ਸਨਫਾਰਮਾ ਕੰਪਨੀ ਟੌਂਸਾ ਨੇ ਕੀਤੀ ਦੀਵਾਲੀ ਅਤੇ ਧਨਤੇਰਸ ’ਤੇ ਪੂਜਾ ਅਰਚਨਾ
Ad Position 24