08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਵਿਖੇ ਮਨਾਈ ਹਰੀ ਦੀਵਾਲੀ

ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਵਿਖੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ, ਬੰਗਾ ਵਿਖੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਜਪੁ ਜੀ ਸਾਹਿਬ ਦੇ ਪਾਠ ਕੀਤੇ ਗਏ। ਧਰਮ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਵਲੋਂ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਰੂਬਰੂ ਕਰਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵੇ ਸਜਾਏ ਗਏ, ਕਾਰਡ ਬਣਾਏ ਗਏ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਚਾਰਟ ਬਣਾਏ ਗਏ। ਕਾਲਜ ਪ੍ਰਿੰਸੀਪਲ ਡਾ.ਰਣਜੀਤ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਹੋਣ ਵਾਲੇ ਸਰੀਰਿਕ ਨੁਕਸਾਨ ਅਤੇ ਹਾਨੀਕਾਰਕ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਅਤੇ ਸਾਰਿਆਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਬੂਟੇ ਲਗਾ ਕੇ ਵਾਤਾਵਰਣ ਪੱਖੀ ਹਰੀ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਿੱਥੇ ਐਨ.ਐਸ.ਐਸ ਅਤੇ ਈਕੋ ਕਲੱਬ ਵਲੋਂ ਸਾਂਝੇ ਤੌਰ ’ਤੇ ਵਿਦਿਆਥੀਆਂ ਨੂੰ ਨਾਲ ਲੈ ਕੇ ਕਾਲਜ ਕੈਂਪਸ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ ਉਥੇ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾਏ ਗਏ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਛਿੰਝ ਮੇਲੇ ’ਤੇ ਵਿਸ਼ੇਸ਼-ਸ਼ਰਧਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ - ਸਿੱਧ ਪੁਰਸ਼ ਬਾਬਾ ਬਲਰਾਜ ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਗ੍ਰੀਨ ਦੀਵਾਲੀ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ
Ad Position 24