08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਠਲਾਵਾ ਸੰਸਥਾ ਦੇ ਸਾਲਾਨਾ ਸਮਾਗਮ ਮੌਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੋਵੀਨਾਰ ਹੋਵੇਗਾ ਜਾਰੀ

ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਨੂਰ ਸਵੈ ਸੇਵੀ ਸੰਸਥਾ ਦੇ 29ਵੇਂ ਸਲਾਨਾ ਸਹਾਇਤਾ ਵੰਡ ਸਮਾਗਮ ਜੋ 28 ਮਾਰਚ 2027 ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਚੌਹੜਾ ਕੋਟ ਪਲੀਆਂ ਵਿਖੇ ਕਰਵਾਇਆ ਜਾ ਰਿਹਾ ਹੈ ਦੇ ਮੁਬਾਰਕ ਅਵਸਰ ’ਤੇ ਸੋਵੀਨਾਰ ਜਾਰੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਇਕ ਅਹਿਮ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰਾਨ ਸਮੇਤ ਇਸਤਰੀ ਵਿੰਗ ਨੂੰ ਮੁਖ਼ਾਤਿਬ ਹੁੰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਅਤੇ ਧਾਰਮਿਕ ਵਿੰਗ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਨੇ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 08-11-2026
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਨੂਰ ਸਵੈ ਸੇਵੀ ਸੰਸਥਾ ਦੇ 29ਵੇਂ ਸਲਾਨਾ ਸਹਾਇਤਾ ਵੰਡ ਸਮਾਗਮ ਜੋ 28 ਮਾਰਚ 2027 ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਚੌਹੜਾ ਕੋਟ ਪਲੀਆਂ ਵਿਖੇ ਕਰਵਾਇਆ ਜਾ ਰਿਹਾ ਹੈ ਦੇ ਮੁਬਾਰਕ ਅਵਸਰ ’ਤੇ ਸੋਵੀਨਾਰ ਜਾਰੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਇਕ ਅਹਿਮ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰਾਨ ਸਮੇਤ ਇਸਤਰੀ ਵਿੰਗ ਨੂੰ ਮੁਖ਼ਾਤਿਬ ਹੁੰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਅਤੇ ਧਾਰਮਿਕ ਵਿੰਗ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਨੇ ਸਾਂਝੇ ਕੀਤੇ। ਉਹਨਾਂ ਆਖਿਆ ਕਿ ਸੋਵੀਨਾਰ ਵਿੱਚ ਗੁਰੂ ਜੀ ਦੀ ਬਾਣੀ ’ਤੇ ਅਧਾਰਿਤ ਰੂਹਾਨੀ ਸੰਦੇਸ਼ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੋਵੀਨਾਰ ਵਿਚ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ.ਕੇ, ਉਪ ਚੇਅਰਮੈਨ ਸੰਦੀਪ ਕੁਮਾਰ ਗੌੜ, ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਡਾ. ਪਰਮਿੰਦਰ ਸਿੰਘ ਵਾਰੀਆ, ਕੈਪਟਨ ਜੋਗਾ ਸਿੰਘ, ਡਾਕਟਰ ਸੰਜੀਵ ਕੁਮਾਰ ਐਮਾਂ ਜੱਟਾਂ, ਪ੍ਰੋ. ਚਰਨਜੀਤ ਸਿੰਘ ਪੋਸੀ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਮਾਸਟਰ ਰਮੇਸ਼ ਕੁਮਾਰ ਪਠਲਾਵਾ, ਸਤੀਸ਼ ਕੁਮਾਰ ਐਮਾਂ ਜੱਟਾਂ, ਜਤਿੰਦਰਪਾਲ ਸਿੰਘ ਸੂਰਾਪੁਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਜਾਨੀ ਬਚਾਅ ਗਊਸ਼ਾਲਾ ਆਦੋਆਣਾ ਵਿਖੇ ਕਰਵਾਈ ਸ੍ਰੀਮਦ ਭਾਗਵਤ ਕਥਾ ਸਮਾਪਤ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਿਆਂ ’ਤੇ ਲੀਕ ਮਾਰੇ-ਨਿਰਮਲ ਸਿੰਘ ਸੰਧੂ
Ad Position 24