ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ
ਕਟਾਰੀਆਂ, 7 ਨਬੰਵਰ (ਪ੍ਰੇਮੀ ਸੰਧਵਾਂ) - ਰੋਟਰੀ ਕਲੱਬ ਬੰਗਾ ਗ੍ਰੀਨ ਦੇ ਸਕੱਤਰ ਦਿਲਬਾਗ ਸਿੰਘ ਬਾਗੀ ਅਤੇ ਹੋਰ ਸੀਨੀਅਰ ਸਮਾਜ ਸੇਵੀ ਲੋਕਾਂ ਨੇ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸਦਾ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਵੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਦਾ ਸ਼ੰਦੇਸ਼ ਦਿੰਦਾ ਹੈ। ਪਰ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਦੀਵਾਲੀ ਦੇ ਤਿਉਹਾਰ ਮੌਕੇ ਵੱਧ ਤੋ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।
ਕਟਾਰੀਆਂ, 7 ਨਬੰਵਰ (ਪ੍ਰੇਮੀ ਸੰਧਵਾਂ) - ਰੋਟਰੀ ਕਲੱਬ ਬੰਗਾ ਗ੍ਰੀਨ ਦੇ ਸਕੱਤਰ ਦਿਲਬਾਗ ਸਿੰਘ ਬਾਗੀ ਅਤੇ ਹੋਰ ਸੀਨੀਅਰ ਸਮਾਜ ਸੇਵੀ ਲੋਕਾਂ ਨੇ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸਦਾ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਵੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਦਾ ਸ਼ੰਦੇਸ਼ ਦਿੰਦਾ ਹੈ। ਪਰ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਦੀਵਾਲੀ ਦੇ ਤਿਉਹਾਰ ਮੌਕੇ ਵੱਧ ਤੋ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਕਿਉਂਕਿ ਸਾਡਾ ਵਾਤਾਵਰਣ ਤਾਂ ਪਹਿਲਾ ਹੀ ਬਹੁਤ ਦੂਸ਼ਿਤ ਹੈ। ਕਿਉਂਕਿ ਜੇਕਰ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ ਨਾ ਕੀਤਾ ਪਟਾਕਿਆਂ ਦੇ ਜ਼ਿਹਰੀਲੇ ਧੂੰਏ ਨਾਲ ਸਾਡਾ ਵਾਤਾਵਰਣ ਹੋਰ ਵੀ ਕਿ ਵਿਗੜ ਜਾਵੇਗਾ। ਜਿਸ ਨਾਲ ਸਾਨੂੰ ਸਾਹ ਲੈਣਾ ਔਖਾ ਹੋ ਜਾਵੇਗਾ। ਸਮਾਜ ਸੇਵਕ ਦਿਲਬਾਗ ਸਿੰਘ ਬਾਗੀ ਅਤੇ ਕਲੱਬ ਦੇ ਸਮੂਹ ਮੈਬਰਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਵੱਧ ਤੋਂ ਵੱਧ ਬੂਟੇ ਲਗਾ ਕੇ ਮਨਾਉਣ ਤਾਂ ਜੋ ਸਾਡਾ ਵਾਤਾਵਰਣ ਸਾਫ ਸੁਥਰਾ ਰਹਿ ਸਕੇ।