ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ -ਗੁਰਪ੍ਰੀਤ ਸਿੰਘ ਉਸਮਾਨਪੁਰ
ਉਸਮਾਨਪੁਰ, 7 ਨਵੰਬਰ (ਸੰਦੀਪ ਮਝੂਰ) - ਵਾਤਾਵਰਣ ਦੀ ਲਗਾਤਾਰ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਸਾਨੂੰ ਦੀਵਾਲੀ ਮੌਕੇ ਪਟਾਕੇ ਵਗੈਰਾ ਨਾ ਚਲਾ ਕੇ ਨਿਵੇਕਲੀ ਪਹਿਲਕਦਮੀ ਕਰਨ ਦੀ ਲੋੜ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਉਸਮਾਨਪੁਰ ਨੇ ਕਿਹਾ ਕਿ ਸਾਨੂੰ ਇਸ ਖੁਸ਼ੀ ਦੇ ਮੌਕੇ ਇਕ ਦੂਸਰੇ ਨੂੰ ਮਿਠਾਈਆਂ ਵੰਡ ਕੇ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਈਏ।
ਅਜੀਤ ਡੈਸਕ
08-11-2026